ਜ਼ਮੀਨ ਦੀ ਤਕਸੀਮ ਲਈ ਸ਼ੁਰੂ ਕੀਤੀ ਵੈੱਬਸਾਈਟ ਪੰਜਾਬ ਵਾਸੀਆਂ ਲਈ ਲਾਹੇਵੰਦ ਸਿੱਧ ਹੋਵੇਗੀ: ਜਿੰਪਾ

0
141
Useful website launched for land division, Ease of purchase and sale of land, Marking will be easy
Useful website launched for land division, Ease of purchase and sale of land, Marking will be easy
  • ਬਹੁਤ ਸਾਰੀਆਂ ਸਹੂਲਤਾਂ ਤੇ ਸੁਵਿਧਾਵਾਂ ਲੈਣ ਵਿਚ ਹੋਵੇਗੀ ਆਸਾਨੀ

ਚੰਡੀਗੜ੍ਹ, PUNJAB NEWS (Useful website launched for land division) : ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਖਾਨਗੀ ਤਕਸੀਮ ਕਰਨ ਦੀ ਪ੍ਰਕਿਰਿਆ ਨੂੰ ਅਸਰਦਾਰ ਅਤੇ ਪ੍ਰਭਾਵੀ ਬਣਾਉਣ ਲਈ ਇਕ ਵੈੱਬਸਾਈਟ ਸ਼ੁਰੂ ਕਰ ਦਿੱਤੀ ਹੈ ਜਿਸ ਰਾਹੀਂ ਕੋਈ ਵੀ ਖੇਵਟਦਾਰ ਆਪਣੀ ਸਾਂਝੀ ਖੇਵਟ ਸਬੰਧੀ ਸਾਰੀਆਂ ਧਿਰਾਂ ਦੀ ਸਹਿਮਤੀ ਨਾਲ ਤਿਆਰ ਤਕਸੀਮ ਦਾ ਦਸਤਾਵੇਜ ਸ਼ਾਮਲ ਕਰਕੇ ਦਰਖਾਸਤ ਵੈੱਬਸਾਈਟ ‘ਤੇ ਅੱਪਲੋਡ ਕਰ ਸਕਦਾ ਹੈ। ਇਸ ਵੈੱਬਸਾਈਟ ਦੀ ਸ਼ੁਰੂਆਤ ਬੀਤੇ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤੀ ਗਈ ਹੈ।

 

 

ਵੈੱਬਸਾਈਟ ਦੇ ਸ਼ੁਰੂ ਹੋਣ ਤੋਂ ਬਾਅਦ ਤਕਸੀਮ ਦੇ ਫਾਇਦਿਆਂ ਬਾਬਤ ਜਾਣਕਾਰੀ ਦਿੰਦਿਆਂ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਇਸ ਨਾਲ ਨਿਸ਼ਾਨਦੇਹੀ ਕਰਵਾਉਣੀ ਸੁਖਾਲੀ ਹੋਵੇਗੀ। ਜ਼ਮੀਨ ਦੀ ਖਰੀਦ-ਫਰੋਖਤ ਵਿੱਚ ਆਸਾਨੀ ਹੋਵੇਗੀ। ਵੱਖਰੇ ਖਾਤੇ ਹੋਣ ਨਾਲ ਆਪਸੀ ਝਗੜਿਆ ਵਿੱਚ ਕਮੀ ਆਵੇਗੀ। ਫਸਲਾਂ ਦੇ ਖਰਾਬੇ ਦਾ ਮੁਆਵਜ਼ਾ ਲੈਣਾ ਆਸਾਨ ਹੋਵੇਗਾ। ਇਸ ਤੋਂ ਇਲਾਵਾ ਜਮਾਂਬੰਦੀ ਦੀ ਨਕਲ ਸਸਤੀ ਪ੍ਰਾਪਤ ਕੀਤੀ ਜਾ ਸਕੇਗੀ। ਹਿੱਸੇਦਾਰਾਂ ਦੇ ਨਾਮ ਦਰਜ ਰਹਿਣ ਨਾਲ ਅਦਾਲਤਾਂ ਦੇ ਹੁਕਮਾਂ ਤੋਂ ਨਿਜਾਤ ਮਿਲੇਗੀ।

 

 

ਮਾਲ ਮੰਤਰੀ ਨੇ ਦੱਸਿਆ ਕਿ ਜ਼ਮੀਨ ਦਾ ਮਾਲਕ ਆਪਣੀ ਖਾਨਗੀ ਤਕਸੀਮ ਸਬੰਧੀ ਅਰਜ਼ੀ ਵੈੱਬਸਾਈਟ https://eservices.punjab.gov.in ਉਪਰ ਦਰਜ ਕਰ ਸਕਦਾ ਹੈ ਅਤੇ ਆਪਣੀ ਅਰਜ਼ੀ ਦੀ ਸਥਿਤੀ ਵੀ ਜਾਣ ਸਕਦਾ ਹੈ। ਦਰਖਾਸਤਕਰਤਾ ਇਸ ਵੈੱਬਸਾਈਟ ’ਤੇ ਆਪਣਾ ਨਾਮ, ਪਿਤਾ/ਪਤੀ ਦਾ ਨਾਮ, ਪਿੰਡ ਦਾ ਨਾਮ, ਸਬ-ਤਹਿਸੀਲ/ਤਹਿਸੀਲ, ਜ਼ਿਲ੍ਹਾ, ਖਾਤਾ ਅਤੇ ਖੇਵਟ ਨੰਬਰ ਦੇ ਵੇਰਵਿਆਂ ਸਮੇਤ ਅਰਜ਼ੀ ਦੇ ਕੇ ਅਪਲਾਈ ਕਰ ਸਕਦੇ ਹਨ। ਬਿਨੈਕਾਰ ਨੂੰ ਜ਼ਮੀਨ ਦੇ ਸਾਰੇ ਹਿੱਸੇਦਾਰਾਂ ਦੁਆਰਾ ਦਸਤਖਤ ਕੀਤਾ ਪ੍ਰਸਤਾਵਿਤ ਵੰਡ ਦਾ ਇਕ ਮੈਮੋਰੰਡਮ ਅਤੇ ਜ਼ਮੀਨ ਦੀ ਵੰਡ ਨੂੰ ਦਰਸਾਉਂਦਾ ਫੀਲਡ ਮੈਪ ਵੀ ਦੇਣਾ ਹੋਵੇਗਾ।

 

ਨਿਸ਼ਾਨਦੇਹੀ ਕਰਵਾਉਣੀ ਸੁਖਾਲੀ ਹੋਵੇਗੀ, ਜ਼ਮੀਨ ਦੀ ਖਰੀਦ-ਫਰੋਖਤ ਵਿੱਚ ਆਸਾਨੀ ਹੋਵੇਗੀ

 

ਇਸ ਤੋਂ ਬਾਅਦ ਸਬੰਧਤ ਸਰਕਲ ਮਾਲ ਅਫ਼ਸਰ ਵੱਲੋਂ ਕਾਰਵਾਈ ਕਰਨ ਉਪਰੰਤ ਇਹ ਆਨਲਾਈਨ ਅਰਜ਼ੀਆਂ ਕਾਨੂੰਨਗੋ ਇੰਚਾਰਜ ਅਤੇ ਫਿਰ ਸਬੰਧਤ ਪਟਵਾਰੀ ਨੂੰ ਭੇਜੀਆਂ ਜਾਣਗੀਆਂ। ਮਾਲ ਰਿਕਾਰਡ ਨਾਲ ਮੈਮੋਰੰਡਮ ਦੇ ਸਾਰੇ ਤੱਥਾਂ ਦੀ ਤਸਦੀਕ ਕਰਨ ਤੋਂ ਬਾਅਦ, ਪਟਵਾਰੀ ਸਬੰਧਤ ਧਿਰਾਂ ਨੂੰ ਕਾਰਵਾਈ ਲਈ ਨਿੱਜੀ ਤੌਰ ’ਤੇ ਹਾਜ਼ਰ ਹੋਣ ਅਤੇ ਇੰਤਕਾਲ ਦਰਜ ਕਰਨ ਲਈ ਬੁਲਾਵੇਗਾ।

 

 

ਇੰਤਕਾਲ ਦਰਜ ਕਰਨ ਤੋਂ ਬਾਅਦ ਸਬੰਧਤ ਪਟਵਾਰੀ ਇਸ ਨੂੰ ਤਸਦੀਕ ਲਈ ਕਾਨੂੰਨਗੋ ਕੋਲ ਪੇਸ਼ ਕਰਨਗੇ ਅਤੇ ਫਿਰ ਅੰਤਿਮ ਹੁਕਮਾਂ ਲਈ ਸਬੰਧਤ ਸੀਆਰਓ (ਸਹਾਇਕ ਕੁਲੈਕਟਰ ਗ੍ਰੇਡ-2) ਅੱਗੇ ਪੇਸ਼ ਕਰਨਗੇ। ਇੰਤਕਾਲ ਦੀ ਤਸਦੀਕ ਕਰਨ ਤੋਂ ਬਾਅਦ ਹਰੇਕ ਅਰਜ਼ੀ ਲਈ ਵੈੱਬਸਾਈਟ ’ਤੇ ਸੰਖੇਪ ਆਰਡਰ ਦਰਜ ਕੀਤਾ ਜਾਵੇਗਾ।

 

ਵੈੱਬਸਾਈਟ ਦੀ ਵਰਤੋਂ ਕਰਨ ਸਬੰਧੀ ਸਾਰੀ ਪ੍ਰਕਿਰੀਆਂ ਵੈੱਬਸਾਈਟ ‘ਤੇ ਵੀ ਅੱਪਲੋਡ ਕੀਤੀ ਗਈ ਹੈ। ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਹੈ ਕਿ ਇਸ ਸੇਵਾ ਦਾ ਵੱਧ ਤੋਂ ਵੱਧ ਲੋਕਾਂ ਨੂੰ ਫਾਇਦਾ ਹੋਵੇਗਾ ਅਤੇ ਗੁੰਝਲਦਾਰ ਹੋ ਚੁੱਕੇ ਮਾਲ ਰਿਕਾਰਡ ਨੂੰ ਵੀ ਸਰਲ ਕੀਤਾ ਜਾ ਸਕੇਗਾ।

 

 

ਇਹ ਵੀ ਪੜ੍ਹੋ:  ਸਿਰਸਾ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ 40 ਦਿਨਾਂ ਦੀ ਪੈਰੋਲ ਮਿਲੀ

ਇਹ ਵੀ ਪੜ੍ਹੋ: ਬੀਐਸਐਫ ਨੇ ਪਾਕਿਸਤਾਨੀ ਡਰੋਨ ਨੂੰ ਡੇਗ ਦਿੱਤਾ

ਸਾਡੇ ਨਾਲ ਜੁੜੋ :  Twitter Facebook youtube

SHARE