ਲੰਪੀ ਸਕਿਨ ਬਿਮਾਰੀ ਤੋਂ ਬਚਾਅ ਲਈ ਕਰੀਬ 1.16 ਲੱਖ ਪਸ਼ੂਆਂ ਦਾ ਕੀਤਾ ਟੀਕਾਕਰਨ

0
276
After the instructions of Punjab Chief Minister Bhagwant Mann, the animal husbandry department has intensified the vaccination campaign to prevent lumpy skin disease in cattle in the state and so far about 1.16 lakh cattle have been given Goat Pox vaccine. .
After the instructions of Punjab Chief Minister Bhagwant Mann, the animal husbandry department has intensified the vaccination campaign to prevent lumpy skin disease in cattle in the state and so far about 1.16 lakh cattle have been given Goat Pox vaccine. .

 

ਚੰਡੀਗੜ੍ਹ, PUNJAB NEWS: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਤੋਂ ਬਾਅਦ ਸੂਬੇ ਵਿੱਚ ਪਸ਼ੂਆਂ ‘ਚ ਫੈਲੀ ਲੰਪੀ ਸਕਿਨ ਦੀ ਬਿਮਾਰੀ ਦੀ ਰੋਕਥਾਮ ਲਈ ਪਸ਼ੂ ਪਾਲਣ ਵਿਭਾਗ ਵੱਲੋਂ ਟੀਕਾਕਰਨ ਮੁਹਿੰਮ ਹੋਰ ਤੇਜ਼ ਕਰ ਦਿੱਤੀ ਗਈ ਹੈ ਅਤੇ ਹੁਣ ਤੱਕ ਕਰੀਬ 1.16 ਲੱਖ ਪਸ਼ੂਆਂ ਨੂੰ ਗੋਟ ਪੌਕਸ ਵੈਕਸੀਨ ਲਗਾਈ ਜਾ ਚੁੱਕੀ ਹੈ।

 

 

ਸੂਬੇ ਵਿੱਚ ਚਲਾਈ ਜਾ ਰਹੀ ਟੀਕਾਕਰਨ ਮੁਹਿੰਮ ਬਾਰੇ ਵਿਸਥਾਰਤ ਜਾਣਕਾਰੀ ਦਿੰਦਿਆਂ ਪਸ਼ੂ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਵਿਕਾਸ ਪ੍ਰਤਾਪ ਨੇ ਦੱਸਿਆ ਕਿ ਵਿਭਾਗ ਨੂੰ ਪਸ਼ੂਆਂ ਵਿੱਚ ਲੰਪੀ ਸਕਿਨ ਬਿਮਾਰੀ ਲਈ ਸਰਕਾਰ ਵੱਲੋਂ ਪ੍ਰਵਾਨਤ ਵੈਕਸੀਨ ਦੀਆਂ ਲਗਭਗ 2.34 ਲੱਖ ਖੁਰਾਕਾਂ ਪ੍ਰਾਪਤ ਹੋਈਆਂ ਹਨ, ਜੋ ਪਹਿਲਾਂ ਹੀ ਪੰਜਾਬ ਭਰ ਦੇ ਸਾਰੇ ਜ਼ਿਲ੍ਹਿਆਂ ਨੂੰ ਭੇਜੀਆਂ ਜਾ ਚੁੱਕੀਆਂ ਹਨ। ਇਸ ਤੋਂ ਇਲਾਵਾ ਵਿਭਾਗ ਨੇ ਟੀਕਾਕਰਨ ਮੁਹਿੰਮ ਲਈ ਇਲਾਜ ਅਤੇ ਹੋਰ ਸਾਮਾਨ ਦੀ ਖਰੀਦ ਲਈ ਵੱਖ-ਵੱਖ ਜ਼ਿਲ੍ਹਿਆਂ ਨੂੰ 76 ਲੱਖ ਰੁਪਏ ਜਾਰੀ ਗਏ ਹਨ।

 

ਵੈਟਰਨਰੀ ਬਾਇਓਲੋਜੀਕਲ ਐਂਡ ਰਿਸਰਚ ਇੰਸਟੀਚਿਊਟ, ਹੈਦਰਾਬਾਦ ਤੋਂ ਖਰੀਦੀ ਗਈ ਵੈਕਸੀਨ ਨਾਲ ਵਿਭਾਗ ਵੱਲੋਂ ਹੁਣ ਤੱਕ 1,15,985 ਤੋਂ ਵੱਧ ਪਸ਼ੂਆਂ ਦਾ ਟੀਕਾਕਰਨ ਕੀਤਾ ਜਾ ਚੁੱਕਾ

 

 

ਉਨ੍ਹਾਂ ਅੱਗੇ ਕਿਹਾ ਕਿ ਫੀਲਡ ਤੋਂ ਮਿਲੀਆਂ ਮੁੱਢਲੀਆਂ ਰਿਪੋਰਟਾਂ ਅਨੁਸਾਰ ਬਿਮਾਰੀ ਸਥਿਰ ਹੋ ਗਈ ਜਾਪਦੀ ਹੈ ਹਾਲਾਂਕਿ ਅਗਲੇ ਕੁਝ ਦਿਨਾਂ ਵਿੱਚ ਸਥਿਤੀ ਸਪੱਸ਼ਟ ਹੋ ਜਾਵੇਗੀ।

 

 

ਉਨ੍ਹਾਂ ਅੱਗੇ ਦੱਸਿਆ ਕਿ ਲੰਪੀ ਸਕਿਨ ਬਿਮਾਰੀ ਪਸ਼ੂਆਂ ਅਤੇ ਮੱਝਾਂ ਦੀ ਇੱਕ ਵਾਇਰਲ ਬਿਮਾਰੀ ਹੈ, ਜੋ ਮੱਖੀਆਂ ਅਤੇ ਮੱਛਰਾਂ ਦੇ ਨਾਲ-ਨਾਲ ਖੇਤ ਮਜ਼ਦੂਰਾਂ ਅਤੇ ਪ੍ਰਭਾਵਿਤ ਪਸ਼ੂਆਂ ਰਾਹੀਂ ਮਕੈਨੀਕਲ ਟਰਾਂਸਮਿਸ਼ਨ ਜ਼ਰੀਏ ਫੈਲਦੀ ਹੈ। ਬਿਮਾਰੀ ਦੀ ਪਛਾਣ 2-3 ਦਿਨਾਂ ਲਈ ਹਲਕੇ ਬੁਖਾਰ ਅਤੇ ਚਮੜੀ ‘ਤੇ ਧੱਫੜ ਹੋਣ ਨਾਲ ਹੁੰਦੀ ਹੈ। ਪ੍ਰਭਾਵਿਤ ਜਾਨਵਰ ਆਮ ਤੌਰ ‘ਤੇ 2-3 ਹਫ਼ਤਿਆਂ ਦੇ ਅੰਦਰ ਠੀਕ ਹੋ ਜਾਂਦੇ ਹਨ।

 

 

ਸ੍ਰੀ ਵਿਕਾਸ ਪ੍ਰਤਾਪ ਨੇ ਦੱਸਿਆ ਕਿ ਵਿਭਾਗ ਵੱਲੋਂ ਟੀਕਾਕਰਨ ਮੁਹਿੰਮ ਅਤੇ ਰਾਹਤ ਕਾਰਜਾਂ ਲਈ ਵੈਟਰਨਰੀ ਅਫ਼ਸਰਾਂ ਅਤੇ ਵੈਟਰਨਰੀ ਇੰਸਪੈਕਟਰਾਂ ਦੀਆਂ ਕੁੱਲ 673 ਟੀਮਾਂ ਗਠਨ ਕੀਤੀਆਂ ਗਈਆਂ ਹਨ, ਜੋ ਸੂਬੇ ਵਿੱਚ ਬਿਮਾਰੀ ਦੇ ਇਲਾਜ ਅਤੇ ਰੋਕਥਾਮ ਲਈ ਭਾਰਤ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਬਾਕਾਇਦਾ ਪਾਲਣਾ ਕਰ ਰਹੀਆਂ ਹਨ, ਜਿਸ ਵਿੱਚ ਪ੍ਰਭਾਵਿਤ ਜਾਨਵਰਾਂ ਨੂੰ ਵੱਖ ਰੱਖਣਾ, ਪਸ਼ੂਆਂ ਅਤੇ ਖੇਤ ਮਜ਼ਦੂਰਾਂ ਦੀ ਆਵਾਜਾਈ ਨੂੰ ਕੰਟਰੋਲ ਕਰਨਾ, ਪਸ਼ੂ ਸ਼ੈੱਡਾਂ ਨੂੰ ਕੀਟਾਣੂ-ਰਹਿਤ ਕਰਨਾ ਸ਼ਾਮਲ ਹੈ ਤਾਂ ਜੋ ਇਸ ਬਿਮਾਰੀ ਨੂੰ ਅੱਗੇ ਫੈਲਣ ਤੋਂ ਰੋਕਿਆ ਜਾ ਸਕੇ।

 

 

ਦੱਸਣਾ ਬਣਦਾ ਹੈ ਕਿ ਹੈ ਲੰਪੀ ਸਕਿਨ ਦੀ ਬਿਮਾਰੀ ਅਫਰੀਕਾ ਮਹਾਂਦੀਪ ਤੋਂ ਸ਼ੁਰੂ ਹੋਈ ਸੀ ਅਤੇ ਇਸ ਸਾਲ ਦੇ ਸ਼ੁਰੂ ਵਿੱਚ ਇਸ ਬਿਮਾਰੀ ਨੇ ਗੁਜਰਾਤ ਅਤੇ ਰਾਜਸਥਾਨ ਰਾਜਾਂ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ।

 

 

ਇਹ ਵੀ ਪੜ੍ਹੋ: ਲਾਲ ਚੌਕ ‘ਤੇ ਹੁਣ ਤਿਰੰਗਾ ਲਹਿਰਾ ਰਿਹਾ ਹੈ: ਕਾਰਤਿਕ ਸ਼ਰਮਾ

ਇਹ ਵੀ ਪੜ੍ਹੋ: ਐੱਨਆਈਏ ਨੇ ਭੋਪਾਲ ਤੋਂ ਜਮਾਤ-ਉਲ-ਮੁਜਾਹਿਦੀਨ ਦੇ ਦੋ ਸ਼ੱਕੀ ਮੇਂਬਰ ਹਿਰਾਸਤ ਵਿੱਚ ਲਏ

ਇਹ ਵੀ ਪੜ੍ਹੋ: ਪੁਲਵਾਮਾ ‘ਚ 25-30 ਕਿਲੋ IED ਬਰਾਮਦ

ਸਾਡੇ ਨਾਲ ਜੁੜੋ :  Twitter Facebook youtube

SHARE