- ਇਸ ਸਮੇਂ 30,67,927 ਲਾਭਪਾਤਰੀ ਲਾਭ ਪ੍ਰਾਪਤ ਕਰ ਰਹੇ ਹਨ
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਖ-ਵੱਖ ਵਰਗਾਂ ਲਈ ਚਲਾਈਆਂ ਜਾ ਰਹੀਆਂ ਸਮਾਜਿਕ ਭਲਾਈ ਸਕੀਮਾਂ ਨੂੰ ਯੋਗ ਲਾਭਪਾਤਰੀਆਂ ਤੱਕ ਪਹੁੰਚਾਉਣ ਲਈ ਵਚਨਬੱਧ ਹੈ।
ਅੱਜ ਇਥੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਸਬੰਧੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੈਨਸ਼ਨ ਸਕੀਮਾਂ ਦਾ ਲਾਭ ਸਮਾਜ ਦੇ ਜ਼ਰੂਰਤਮੰਦ ਨਾਗਰਿਕਾਂ ਨੂੰ ਪਹੁੰਚਾਉਣ ਲਈ 17 ਅਗਸਤ ਨੂੰ ਸਵਿਧਾ ਪੈਨਸ਼ਨ ਕੈਂਪ ਲਗਾਏ ਜਾਣਗੇ।
ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਦੱਸਿਆ ਕਿ ਵਿਭਾਗ ਵੱਲੋ ਬੁਢਾਪਾ ਪੈਨਸ਼ਨ, ਵਿਧਵਾ ਪੈਨਸ਼ਨ ਆਸ਼ਰਿਤ ਬੱਚਿਆਂ ਦੀ ਪੈਨਸ਼ਨ ਅਤੇ ਦਿਵਿਆਂਗ ਵਿਅਕਤੀਆਂ ਨੂੰ ਪ੍ਰਤੀ ਮਹੀਨਾ 1500 ਰੁਪਏ ਪੈਨਸ਼ਨ ਦਿੱਤੀ ਜਾ ਰਹੀ ਹੈ, ਜਿਸ ਦਾ ਇਸ ਸਮੇਂ 30,67,927 ਲਾਭਪਾਤਰੀ ਲਾਭ ਪ੍ਰਾਪਤ ਕਰ ਰਹੇ ਹਨ।
ਜੁਲਾਈ 2022 ਦੀ ਪੈਨਸਨ ਲਈ 460.00 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ
ਪੰਜਾਬ ਸਰਕਾਰ ਵੱਲੋ ਮਹੀਨਾ ਜੁਲਾਈ 2022 ਦੀ ਪੈਨਸਨ ਲਈ 460.00 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ। ਪੈਨਸ਼ਨ ਸਕੀਮਾਂ ਦਾ ਲਾਭ ਰਾਜ ਦੇ ਲੋੜਵੰਦ ਨਾਗਰਿਕਾਂ ਤੱਕ ਪਹੰਚਾਉਣ ਲਈ ਵੱਖ ਵੱਖ ਥਾਵਾਂ ਤੇ ਲਗਾਏ ਜਾਣ ਵਾਲੇ ਸੁਵਿਧਾ ਕੈਂਪਾ ਦੀ ਸ਼ੁਰੂਆਤ 17 ਅਗਸਤ ਤੋਂ ਕੀਤੀ ਜਾਵੇਗੀ, ਜਿਸ ਅਨੁਸਾਰ ਕੋਈ ਵੀ ਯੋਗ ਨਾਗਰਿਕ ਜੋ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਲੋੜੀਂਦੀਆਂ ਸ਼ਰਤਾਂ ਪੂਰੀਆਂ ਕਰਦਾ ਹੋਵੇ ਇਹਨਾਂ ਸੁਵਿਧਾ ਕੈਂਪਾ ਵਿੱਚ ਆ ਕੇ ਆਪਣੀ ਅਰਜ਼ੀ ਫਾਰਮ ਜਮਾਂ ਕਰਵਾ ਸਕਦਾ ਹੈ।
ਜਿਸ ਅਨੁਸਾਰ ਮੌਕੇ ਤੇ ਹੀ ਮੌਜੂਦ ਅਧਿਕਾਰੀਆਂ ਵੱਲੋਂ ਲੋੜਵੰਦ ਯੋਗ ਵਿਅਕਤੀਆਂ ਦੀ ਪੈਨਸ਼ਨ ਮੰਨਜੂਰ ਕਰਨ ਲਈ ਅਗਲੇਰੀ ਕਾਰਵਾਈ ਕੀਤੀ ਜਾਵੇਗੀ। ਇਸੇ ਤਰਾਂ ਹੀ ਮਹੀਨਾ ਅਗਸਤ 2022 ਅਤੇ ਸਤੰਬਰ 2022 ਦੇ ਹਰੇਕ ਹਫਤੇ ਦੇ ਬੁੱਧਵਾਰ ਵਾਲੇ ਦਿਨ ਰਾਜ ਵਿੱਚ ਵੱਖ ਵੱਖ ਥਾਂਵਾ ਤੇ ਸੁਵਿਧਾ ਕੈਂਪ ਲਗਾਏ ਜਾਣਗੇ।
ਇਹ ਵੀ ਪੜ੍ਹੋ: ਪਹਿਲੀ ਵਾਰ ਇਕ ਸਤੰਬਰ ਤੋਂ 51 ਲੱਖ ਖਪਤਕਾਰਾਂ ਦਾ ਬਿਜਲੀ ਦਾ ਬਿੱਲ ਜ਼ੀਰੋ ਆਵੇਗਾ: ਮੁੱਖ ਮੰਤਰੀ
ਇਹ ਵੀ ਪੜ੍ਹੋ: ਲਾਲ ਚੌਕ ‘ਤੇ ਹੁਣ ਤਿਰੰਗਾ ਲਹਿਰਾ ਰਿਹਾ ਹੈ: ਕਾਰਤਿਕ ਸ਼ਰਮਾ
ਇਹ ਵੀ ਪੜ੍ਹੋ: ਸਰਕਾਰੀ ਕਾਲਜ ਦਾਨੇਵਾਲਾ ਲਈ 2.86 ਕਰੋੜ ਜ਼ਾਰੀ
ਇਹ ਵੀ ਪੜ੍ਹੋ: ਗੰਨਾ ਕਾਸ਼ਤਕਾਰਾਂ ਦਾ 100 ਕਰੋੜ ਰੁਪਏ ਦਾ ਬਕਾਇਆ ਜਾਰੀ
ਸਾਡੇ ਨਾਲ ਜੁੜੋ : Twitter Facebook youtube