ਸਰਕਾਰ ਸੂਬੇ’ ਚ ਵੇਰਕਾ ਦੇ 625 ਨਵੇਂ ਬੂਥ ਖੋਲ੍ਹੇਗੀ: ਜੰਜੂਆ

0
125
Verka will open 625 new booths
Verka will open 625 new booths

ਚੰਡੀਗੜ੍ਹ  (Verka will open 625 new booths): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਰਕਾਰੀ ਅਦਾਰਿਆਂ ਨੂੰ ਮਜ਼ਬੂਤ ਕਰਨ ਅਤੇ ਸਹਿਕਾਰਤਾ ਲਹਿਰ ਨੂੰ ਹੁਲਾਰਾ ਦੇਣ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮਿਲਕਫੈਡ ਦੇ ਵਿਸਥਾਰ ਦੀ ਯੋਜਨਾ ਤਿਆਰ ਕੀਤੀ ਗਈ ਹੈ। ਅੱਜ ਇਥੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਸੂਬੇ ਵਿੱਚ 625 ਨਵੇਂ ਮਿਲਕ ਬੂਥ ਖੋਲ੍ਹਣ ਅਤੇ ਕੌਮੀ ਰਾਜਧਾਨੀ ਖੇਤਰ ਵਿੱਚ ਵੇਰਕਾ ਉਤਪਾਦਾਂ ਦਾ ਦਾਇਰਾ ਵਧਾਉਣ ਲਈ ਪੱਕਾ ਦਫਤਰ ਖੋਲ੍ਹਣ ਦੀ ਪ੍ਰਵਾਨਗੀ ਦਿੱਤੀ ਗਈ।

ਮੁੱਖ ਸਕੱਤਰ ਜੰਜੂਆ ਨੇ ਕਿਹਾ ਕਿ ਸਹਿਕਾਰੀ ਅਦਾਰਾ ਮਿਲਕਫੈਡ ਸਿੱਧੇ ਤੌਰ ਉਤੇ ਕਿਸਾਨਾਂ ਨਾਲ ਜੁੜਿਆ ਹੋਇਆ ਹੈ ਜਿਹੜਾ ਕਿਸਾਨਾਂ ਨੂੰ ਚੰਗੀ ਕੀਮਤ ਉਤੇ ਦੁੱਧ ਖਰੀਦ ਕੇ ਉਚ ਮਿਆਰ ਦੇ ਉਤਪਾਦ ਤਿਆਰ ਕਰਕੇ ਗਾਹਕਾਂ ਨੂੰ ਵਾਜਬ ਕੀਮਤਾਂ ਉਤੇ ਵੇਚਦਾ ਹੈ। ਵੇਰਕਾ ਉਤਪਾਦਾਂ ਦੀ ਵਧਦੀ ਮੰਗ ਨੂੰ ਦੇਖਦਿਆਂ ਪੰਜਾਬ ਵਿੱਚ ਕੁੱਲ 1000 ਨਵੇਂ ਬੂਥ ਖੋਲ੍ਹਣ ਦੀ ਯੋਜਨਾ ਹੈ ਜਿਸ ਵਿੱਚੋਂ ਪਹਿਲੇ ਪੜਾਅ ਵਿੱਚ 625 ਬੂਥ ਖੋਲ੍ਹਣ ਨੂੰ ਅੱਜ ਪ੍ਰਵਾਨਗੀ ਦਿੱਤੀ ਗਈ।

ਇਹ ਜਗ੍ਹਾਂ ਸੂਬੇ ਦੇ ਵੱਖ-ਵੱਖ ਸਰਕਾਰੀ ਵਿਭਾਗਾਂ ਅਧੀਨ ਆਉਂਦੀਆਂ ਹਨ ਜਿਸ ਲਈ ਸਾਰੇ ਪ੍ਰਬੰਧਕੀ ਸਕੱਤਰਾਂ ਨੂੰ ਬੂਥ ਅਲਾਟ ਕਰਨ ਲਈ ਆਖਿਆ ਗਿਆ ਹੈ। ਇਸ ਨਾਲ ਨੌਜਵਾਨਾਂ ਨੂੰ ਜਿੱਥੇ ਰੋਜ਼ਗਾਰ ਮਿਲੇਗਾ ਉਥੇ ਲੋਕਾਂ ਨੂੰ ਆਪਣੇ ਘਰ ਦੇ ਨੇੜੇ ਵੇਰਕਾ ਉਤਪਾਦ ਮਿਲਣਗੇ। ਉਨ੍ਹਾਂ ਮਿਲਕਫੈਡ ਅਧਿਕਾਰੀਆਂ ਨੂੰ ਦੂਜੇ ਪੜਾਅ ਵਿੱਚ ਬੂਥ ਖੋਲ੍ਹਣ ਲਈ ਅਜਿਹੀਆਂ ਥਾਵਾਂ ਦੀ ਸ਼ਨਾਖਤ ਕਰਨ ਲਈ ਕਿਹਾ ਜਿੱਥੇ ਲੋਕਾਂ ਦੀ ਭੀੜ ਅਤੇ ਮੰਗ ਜ਼ਿਆਦਾ ਹੋਵੇ। ਇਸ ਤੋਂ ਇਲਾਵਾ ਜ਼ੋਰ ਸ਼ੋਰ ਨਾਲ ਵੇਰਕਾਂ ਉਤਪਾਦਾਂ ਦੀ ਮਸ਼ਹੂਰੀ ਕਰਨ ਲਈ ਵੀ ਆਖਿਆ।

ਇਹ ਵੀ ਪੜ੍ਹੋ: ਵਾਹਨ ਫਿਟਨੈਸ ਸਰਟੀਫਿਕੇਟ ਘੁਟਾਲੇ’ ਚ ਮਹਿਲਾ ਏਜੰਟ ਗ੍ਰਿਫ਼ਤਾਰ

ਇਹ ਵੀ ਪੜ੍ਹੋ:  ਰਾਕੇਸ਼ ਕੁਮਾਰ ਸਿੰਗਲਾ ਇਸ਼ਤਿਹਾਰੀ ਭਗੌੜਾ ਐਲਾਨਿਆ ਗਿਆ

ਸਾਡੇ ਨਾਲ ਜੁੜੋ :  Twitter Facebook youtube

SHARE