ਉਪ ਰਾਸ਼ਟਰਪਤੀ ਨੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ

0
146
Vice President's Amritsar Visit
Vice President's Amritsar Visit

ਇੰਡੀਆ ਨਿਊਜ਼, ਅੰਮ੍ਰਿਤਸਰ (Vice President’s Amritsar Visit): ਦੇਸ਼ ਦੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਅੰਮ੍ਰਿਤਸਰ ਫੇਰੀ ਦੌਰਾਨ ਆਪਣੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਸਿੱਖ ਧਰਮ ਤਹਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਕਰਨ ਉਪਰੰਤ ਉਨ੍ਹਾਂ ਨੇ ਸ਼ਬਦ ਕੀਰਤਨ ਸਰਵਣ ਕੀਤਾ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਦੌਰਾਨ ਉਪ ਰਾਸ਼ਟਰਪਤੀ ਨੇ ਲੰਗਰ ਛਕਿਆ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਦੇਸ਼ ਦੇ ਉਪ ਰਾਸ਼ਟਰਪਤੀ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਇਸ ਦੌਰਾਨ ਸੁਰੱਖਿਆ ਲਈ ਸ਼ਹਿਰ ਵਿੱਚ ਭਾਰੀ ਪੁਲਿਸ ਬਲ ਤਾਇਨਾਤ ਕੀਤਾ ਗਿਆ ਸੀ।

ਸ਼ਹੀਦਾਂ ਨੂੰ ਕੀਤਾ ਸਲਾਮ

Vice President’s Amritsar Visit

ਸ੍ਰੀ ਹਰਿਮੰਦਰ ਸਾਹਿਬ ਤੋਂ ਬਾਅਦ ਉਪ ਰਾਸ਼ਟਰਪਤੀ ਅਤੇ ਉਨ੍ਹਾਂ ਦੇ ਪਰਿਵਾਰ ਨੇ ਜਲ੍ਹਿਆਂ ਵਾਲਾ ਬਾਗ ਪਹੁੰਚ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ।

ਇਹ ਵੀ ਪੜ੍ਹੋ:  ਚੱਕਰਵਾਤੀ ਤੂਫਾਨ ਸਿਤਰੰਗ ਨੇ ਅਸਾਮ ਵਿੱਚ ਮਚਾਈ ਤਬਾਹੀ

ਇਹ ਵੀ ਪੜ੍ਹੋ:  ਸੁਰੱਖਿਆ ਬਲਾਂ ਨੇ ਇੱਕ ਅੱਤਵਾਦੀ ਨੂੰ ਮਾਰ ਦਿੱਤਾ, ਦੋ ਭੱਜਣ’ਚ ਕਾਮਯਾਬ

ਸਾਡੇ ਨਾਲ ਜੁੜੋ :  Twitter Facebook youtube

SHARE