- ਪੁਲਿਸ ਸ਼ਿਕਾਇਤ ਵਿਚ ਮੱਦਦ ਕਰਨ ਬਦਲੇ ਰਿਸ਼ਵਤ ਦੀ ਮੰਗ
ਇੰਡੀਆ ਨਿਊਜ਼, ਚੰਡੀਗੜ੍ਹ
ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਆਰਥਿਕ ਅਪਰਾਧ ਸ਼ਾਖਾ, ਜਲੰਧਰ ਵਿਖੇ ਤਾਇਨਾਤ ਏ.ਐਸ.ਆਈ. ਚਰਨਜੀਤ ਸਿੰਘ ਨੂੰ 40,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸ.ਆਈ. ਨੂੰ ਸ਼ਿਕਾਇਤਕਰਤਾ ਮੁਕੇਸ਼ ਕੁਮਾਰ ਵਾਸੀ ਨਿਯੂ ਕਿਚਲੂ ਨਗਰ, ਲੁਧਿਆਣਾ ਦੀ ਸ਼ਿਕਾਇਤ ‘ਤੇ ਫ਼ੜਿਆ ਹੈ।
ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਇਕ ਪੁਲਿਸ ਸ਼ਿਕਾਇਤ ਵਿਚ ਉਸ ਦੀ ਮੱਦਦ ਕਰਨ ਬਦਲੇ ਉਕਤ ਏ.ਐਸ.ਆਈ. ਵੱਲੋਂ ਇਕ ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ ਗਈ ਹੈ ਪਰ ਸੌਦਾ 40,000 ਰੁਪਏ ਵਿਚ ਤੈਅ ਹੋਇਆ ਹੈ।
ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 40,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਦਬੋਚਿਆ
ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਏ.ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 40,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਦਬੋਚ ਲਿਆ ਗਿਆ।
ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।
ਇਹ ਵੀ ਪੜੋ : ਪੰਜਾਬ ‘ਚ ਨਸ਼ਿਆਂ ਖਿਲਾਫ ਸਰਕਾਰ ਦੀ ਮੁਹਿੰਮ, ਮੁੱਖ ਮੰਤਰੀ ਨੇ ਕੱਢੀ ਸਾਈਕਲ ਰੈਲੀ
ਇਹ ਵੀ ਪੜੋ : ਪੰਜਾਬ ਨੇ ਡੀਐਸਆਰ ਤਕਨੀਕ ਤਹਿਤ 30 ਲੱਖ ਏਕੜ ਝੋਨਾ ਲਿਆਉਣ ਦਾ ਟੀਚਾ ਰੱਖਿਆ
ਸਾਡੇ ਨਾਲ ਜੁੜੋ : Twitter Facebook youtube