ਵਿਜੀਲੈਂਸ ਵੱਲੋਂ ਪੰਚਾਇਤ ਸਕੱਤਰ 6,000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

0
161
Vigilance caught Panchayat Secretary taking Rs 6,000 bribe, Punjab Vigilance Bureau, Village Hariau Khurd, Block Pataran, Patiala
Vigilance caught Panchayat Secretary taking Rs 6,000 bribe, Punjab Vigilance Bureau, Village Hariau Khurd, Block Pataran, Patiala
  • ਵਿਕਾਸ ਕਾਰਜਾਂ ਨਾਲ ਸਬੰਧਤ ਰਿਕਾਰਡ ਦੇਣ ਬਦਲੇ ਉਸ ਤੋਂ ਮੰਗ ਕਰ ਰਿਹਾ ਸੀ 6,000 ਰੁਪਏ 

ਚੰਡੀਗੜ, PUNJAB NEWS (Vigilance caught Panchayat Secretary taking Rs 6,000 bribe): ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਅੱਜ ਪਿੰਡ ਹਰਿਆਉ ਖੁਰਦ ਜ਼ਿਲ੍ਹਾ ਪਟਿਆਲਾ ਦੇ ਏਪੀਆਈ-ਕਮ-ਪੰਚਾਇਤ ਸਕੱਤਰ ਜਰਨੈਲ ਸਿੰਘ ਨੂੰ 6000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

 

 

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪੰਚਾਇਤ ਵਿਭਾਗ ਦੇ ਮੁਲਾਜ਼ਮ ਜਰਨੈਲ ਸਿੰਘ ਨੂੰ ਅਜੈਬ ਸਿੰਘ ਵਾਸੀ ਪਿੰਡ ਹਰਿਆਉ ਖੁਰਦ, ਬਲਾਕ ਪਾਤੜਾਂ, ਪਟਿਆਲਾ ਦੀ ਸ਼ਿਕਾਇਤ ‘ਤੇ ਕਾਬੂ ਕੀਤਾ ਗਿਆ ਹੈ।

 

 

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਪਰੋਕਤ ਪੰਚਾਇਤ ਸਕੱਤਰ ਆਰ.ਟੀ.ਆਈ. ਕਾਨੂੰਨ ਤਹਿਤ ਉਸਦੇ ਪਿੰਡ ਵਿੱਚ ਗ੍ਰਾਮ ਪੰਚਾਇਤ ਦੁਆਰਾ ਕੀਤੇ ਗਏ ਵਿਕਾਸ ਕਾਰਜਾਂ ਨਾਲ ਸਬੰਧਤ ਕੁਝ ਰਿਕਾਰਡ ਦੇਣ ਬਦਲੇ ਉਸ ਤੋਂ 6,000 ਰੁਪਏ ਹੋਰ ਮੰਗ ਕਰ ਰਿਹਾ ਹੈ ਜਦਕਿ ਇਸੇ ਮਾਮਲੇ ਵਿੱਚ ਇਹ ਰਿਕਾਰਡ ਦੇਣ ਲਈ ਪਹਿਲਾਂ ਹੀ 4,000 ਰੁਪਏ ਉਸ ਕੋਲੋਂ ਲੈ ਚੁੱਕਾ ਹੈ।

 

ਪਟਿਆਲਾ ਰੇਂਜ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ

 

ਸ਼ਿਕਾਇਤਕਰਤਾ ਵੱਲੋਂ ਦਿੱਤੀ ਸੂਚਨਾ ਦੀ ਪੜਤਾਲ ਕਰਨ ਉਪਰੰਤ ਪਟਿਆਲਾ ਰੇਂਜ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਅਤੇ ਮੁਲਜ਼ਮ ਪੰਚਾਇਤ ਸਕੱਤਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 6000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਕਾਬੂ ਕਰ ਲਿਆ ਗਿਆ।

 

 

ਉਨ੍ਹਾਂ ਦੱਸਿਆ ਕਿ ਦੋਸ਼ੀ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

 

ਇਹ ਵੀ ਪੜ੍ਹੋ: ਪੰਜਾਬ ਸਰਕਾਰ ਸੋਹੀਆਂ ਬੀੜ ਨੂੰ ਬਿਹਤਰੀਨ ‘ਈਕੋ ਟੂਰਿਜ਼ਮ’ ਕੇਂਦਰ ਵਜੋਂ ਵਿਕਸਤ ਕਰੇਗੀ

ਇਹ ਵੀ ਪੜ੍ਹੋ: ਖੇਡਾਂ ਵਤਨ ਪੰਜਾਬ ਦੀਆਂ; ਜ਼ਿਲਾ ਪੱਧਰੀ ਟੂਰਨਾਮੈਂਟ 12 ਤੋਂ 22 ਸਤੰਬਰ ਤੱਕ ਹੋਣਗੇ: ਮੀਤ ਹੇਅਰ

ਇਹ ਵੀ ਪੜ੍ਹੋ:  ਖੁਫੀਆ ਏਜੰਸੀਆਂ ਦਾ ਇਨਪੁਟ, ਪੰਜਾਬ ‘ਚ ਗੈਂਗਵਾਰ ਦਾ ਖ਼ਤਰਾ

ਸਾਡੇ ਨਾਲ ਜੁੜੋ :  Twitter Facebook youtube

SHARE