Vikshit Bharat Sankalp Yatra : ਵਿਕਸ਼ਿਤ ਭਾਰਤ ਸੰਕਲਪ ਯਾਤਰਾ ਮੁਹਿੰਮ ਦੌਰਾਨ ਲੋਕਾਂ ਨੂੰ ਸਰਕਾਰੀ ਸਕੀਮਾਂ ਲਈ ਪ੍ਰੇਰਿਤ ਕੀਤਾ

0
533
Vikshit Bharat Sankalp Yatra

India News (ਇੰਡੀਆ ਨਿਊਜ਼), Vikshit Bharat Sankalp Yatra, ਚੰਡੀਗੜ੍ਹ : ਪੰਜਾਬ ਰਾਜ ਵਿੱਚ ਭਾਰਤ ਸਰਕਾਰ ਦੀਆਂ ਸਮੁੱਚੀਆਂ ਸਕੀਮਾਂ ਲੋਕਾਂ ਤੱਕ ਪਹੁੰਚਾਉਣ ਨੂੰ ਯਕੀਨੀ ਬਣਾਉਣ ਲਈ ਭਾਰਤ ਸਰਕਾਰ ਦੇ ਅੰਕੜਾ ਅਤੇ ਪ੍ਰੋਗਰਾਮ ਲਾਗੂਕਰਨ ਮੰਤਰਾਲੇ ਦੇ ਵਧੀਕ ਸਕੱਤਰ ਅਲੋਕ ਸ਼ੇਖਰ ਨੇ ਪਿੰਡ ਕੁਰੜੀ ਦਾ ਨਿੱਜੀ ਤੌਰ ’ਤੇ ਦੌਰਾ ਕੀਤਾ ਅਤੇ ਵਿਕਾਸ ਭਾਰਤ ਸੰਕਲਪ ਯਾਤਰਾ ਤਹਿਤ ਲਗਾਏ ਗਏ ਕੈਂਪ ਵਿੱਚ ਇਕੱਠ ਨੂੰ ਸੰਬੋਧਨ ਕੀਤਾ। ਵਧੀਕ ਸਕੱਤਰ ਸ਼ੇਖਰ ਨੇ ਵੱਖ-ਵੱਖ ਸਰਕਾਰੀ ਵਿਭਾਗਾਂ ਵੱਲੋਂ ਆਮ ਲੋਕਾਂ ਦੀ ਜਾਗਰੂਕਤਾ ਲਈ ਆਪਣੀਆਂ ਸਕੀਮਾਂ ਨੂੰ ਕੇਂਦਰਿਤ ਕਰਦੇ ਹੋਏ ਲਗਾਏ ਗਏ ਸਾਰੇ ਸਟਾਲਾਂ ਦਾ ਦੌਰਾ ਕੀਤਾ।

ਉਨ੍ਹਾਂ ਐਸ.ਏ.ਐਸ.ਨਗਰ ਜ਼ਿਲ੍ਹੇ ਵਿੱਚ ਕੇਂਦਰ ਸਰਕਾਰ ਦੀਆਂ ਸਕੀਮਾਂ ਨੂੰ ਲਾਗੂ ਕਰਨ ’ਤੇ ਤਸੱਲੀ ਪ੍ਰਗਟਾਈ। ਉਨ੍ਹਾਂ ਇਸ ਮੌਕੇ ਹਾਜ਼ਰ ਸਮੂਹ ਸ਼ਖ਼ਸੀਅਤਾਂ ਨੂੰ ਸਾਰੀਆਂ ਸਰਕਾਰੀ ਸਕੀਮਾਂ ਦਾ ਲਾਭ ਉਠਾਉਣ ਦੀ ਅਪੀਲ ਕੀਤੀ ਅਤੇ ਆਮ ਲੋਕਾਂ ਦੀ ਜਾਗਰੂਕਤਾ ਲਈ ਕੱਢੀ ਗਈ ਇਸ ਯਾਤਰਾ ਵਿੱਚ ਰਾਜ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਵੀ ਪ੍ਰਚਾਰ ਕਰਨ ਦਾ ਸੁਝਾਅ ਦਿੱਤਾ।

ਸਰਕਾਰੀ ਸਕੀਮਾਂ ਬਾਰੇ ਜਾਗਰੂਕ ਕੀਤਾ

ਸਮਾਗਮ ਵਿੱਚ ਏ.ਡੀ.ਸੀ.(ਡੀ) ਸ੍ਰੀਮਤੀ ਸੋਨਮ ਚੌਧਰੀ ਨੇ ਵੀ ਸ਼ਿਰਕਤ ਕੀਤੀ ਅਤੇ ਲੋਕਾਂ ਨੂੰ ਸਰਕਾਰੀ ਸਕੀਮਾਂ ਬਾਰੇ ਜਾਗਰੂਕ ਕੀਤਾ ਅਤੇ ਉਨ੍ਹਾਂ ਨੂੰ ਅਪੀਲ ਕੀਤੀ ਕਿ ਉਹ ਸਾਰੀਆਂ ਸਕੀਮਾਂ ਦਾ ਸਹੀ ਤਰੀਕੇ ਨਾਲ ਲਾਭ ਉਠਾਉਣ ਕਿਉਂਕਿ ਵਿਕਾਸ ਭਾਰਤ ਸੰਕਲਪ ਯਾਤਰਾ 26 ਜਨਵਰੀ, 2024 ਤੱਕ ਜ਼ਿਲ੍ਹੇ ਦੇ ਸਾਰੇ ਪਿੰਡਾਂ ਨੂੰ ਕਵਰ ਕਰੇਗੀ। ਲੀਡ ਜ਼ਿਲ੍ਹਾ ਮੈਨੇਜਰ, ਪੀਐਨਬੀ, ਮੋਹਾਲੀ, ਐਮ ਕੇ ਭਾਰਦਵਾਜ ਨੇ ਬੈਂਕਾਂ ਦੁਆਰਾ ਚਲਾਈਆਂ ਜਾ ਰਹੀਆਂ ਵਿੱਤੀ ਲਾਭਕਾਰੀ ਸਕੀਮਾਂ ਜਿਵੇਂ ਕਿ ਪੀ.ਐਮ.ਐਸ.ਬੀ.ਵਾਈ., ਪੀ.ਐਮ.ਜੇ.ਜੇ.ਬੀ.ਵਾਈ ਅਤੇ ਅਟਲ ਪੈਨਸ਼ਨ ਯੋਜਨਾ ਬਾਰੇ ਜਾਣੂ ਕਰਵਾਇਆ ਜੋ ਕਿ ਇਸ ਚਲ ਰਹੀ ਮੁਹਿੰਮ ਦਾ ਹਿੱਸਾ ਹਨ।

ਸਕੀਮਾਂ ਲਈ ਨਾਮ ਦਰਜ ਕਰਵਾਇਆ

ਲੋਕਾਂ ਨੇ ਸਮਾਜਿਕ ਸੁਰੱਖਿਆ ਸਕੀਮਾਂ ਲਈ ਮੌਕੇ ’ਤੇ ਹੀ ਆਪਣਾ ਨਾਮ ਦਰਜ ਕਰਵਾਇਆ। ਪੈਟਰੋਲੀਅਮ ਕੰਪਨੀਆਂ ਦੇ ਨੁਮਾਇੰਦਿਆਂ ਨੇ ਵੀ ਲੋਕਾਂ ਨੂੰ ਪ੍ਰਧਾਨ ਮੰਤਰੀ ਉਜਵਲਾ ਸਕੀਮ ਬਾਰੇ ਜਾਗਰੂਕ ਕੀਤਾ ਅਤੇ ਲੋਕਾਂ ਨੇ ਉਨ੍ਹਾਂ ਨੂੰ ਧਿਆਨ ਨਾਲ ਸੁਣਿਆ। ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਆਯੂਸ਼ਮਾਨ ਕਾਰਡ ਲਈ ਯੋਗ ਵਿਅਕਤੀਆਂ ਦਾ ਮੌਕੇ ’ਤੇ ਹੀ ਨਾਮ ਦਰਜ ਕਰਵਾਇਆ ਗਿਆ ਅਤੇ ਲੋਕਾਂ ਦੀ ਵੱਖ-ਵੱਖ ਬਿਮਾਰੀਆਂ ਦੀ ਜਾਂਚ ਵੀ ਕੀਤੀ ਗਈ। ਸਮਾਗਮ ਦੌਰਾਨ ਪਿੰਡ ਦੇ ਸਰਪੰਚ ਛੱਜਾ ਸਿੰਘ ਨੇ ਸਾਰੇ ਮਹਿਮਾਨਾਂ ਅਤੇ ਅਧਿਕਾਰੀਆਂ ਦਾ ਸਵਾਗਤ ਕੀਤਾ।

ਇਹ ਵੀ ਪੜ੍ਹੋ :SMS Sandhu : ਬੀਜੇਪੀ ਪੰਜਾਬ ਦੀ ਕਮਾਨ ਯੋਗ ਆਗੂ ਨੂੰ ਸੰਭਾਲੇ: ਐਸਐਮਐਸ ਸੰਧੂ

ਇਹ ਵੀ ਪੜ੍ਹੋ :Airfield Review By ADC : ਏ ਡੀ ਸੀ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਇੰਟਰਨੈਸ਼ਨਲ ਏਅਰਪੋਰਟ ਦੇ ਏਅਰਫੀਲਡ ਦੀ ਸਮੀਖਿਆ

 

SHARE