Visit Of Grain Market By DC
India News (ਇੰਡੀਆ ਨਿਊਜ਼), ਚੰਡੀਗੜ੍ਹ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਖਰੜ ਮੰਡੀ ਦਾ ਦੌਰਾ ਕੀਤਾ। ਚੱਲ ਰਹੇ ਕਣਕ ਦੇ ਖਰੀਦ ਕਾਰਜਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਆੜ੍ਹਤੀਆਂ (ਕਮਿਸ਼ਨ ਏਜੰਟ) ਨੂੰ ਵਿਕੀ ਕਣਕ ਦੀ ਸਮਾਂਬੱਧ ਚੁਕਾਈ ਦਾ ਭਰੋਸਾ ਦਿੱਤਾ। ਦਿਲਚਸਪ ਗੱਲ ਇਹ ਸੀ ਕਿ ਜੈਨ ਦੀ ਕਿਸਾਨਾਂ ਨਾਲ ਗੱਲਬਾਤ ਦੌਰਾਨ, ਕਿਸੇ ਨੇ ਵੀ ਖਰੀਦ ਚ ਦੇਰੀ ਦੀ ਸ਼ਿਕਾਇਤ ਨਹੀਂ ਕੀਤੀ। ਸਗੋਂ ਕਿਹਾ ਕਿ ਖਰੀਦ ਨਿਰਵਿਘਨ ਚੱਲ ਰਹੀ ਹੈ। ਉਨ੍ਹਾਂ ਨੂੰ ਆਪਣੀ ਫਸਲ ਵੇਚਣ ਅਤੇ ਸਮੇਂ ਸਿਰ ਅਦਾਇਗੀ ਸਿੱਧੇ ਉਨ੍ਹਾਂ ਦੇ ਖਾਤਿਆਂ ਵਿੱਚ ਹਾਸਲ ਕਰਨ ਵਿੱਚ ਕੋਈ ਦਿੱਕਤ ਨਹੀਂ ਆ ਰਹੀ। Visit Of Grain Market By DC
ਨਿਯਮਤ ਤੌਰ ‘ਤੇ ਖਰੀਦ ਸਮੀਖਿਆ ਮੀਟਿੰਗ
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਖਰੜ ਮੰਡੀ ਵਿੱਚ ਥਾਂ ਦੀ ਕਿੱਲਤ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੰਡੀ ਬੋਰਡ ਕੋਲ ਵੀ ਮੰਡੀ ਦਾ ਫੜ੍ਹ ਵਧਾਉਣ ਲਈ ਮੁੱਦਾ ਉਠਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੰਡੀਆਂ ਵਿੱਚ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਕਿਸੇ ਕਿਸਮ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਥਾਨਕ ਪੱਧਰ ਦੇ ਮੁੱਦੇ, ਜੇਕਰ ਕੋਈ ਹੈ, ਨੂੰ ਹੱਲ ਕਰਨ ਲਈ ਨਿਯਮਤ ਤੌਰ ‘ਤੇ ਖਰੀਦ ਸਮੀਖਿਆ ਮੀਟਿੰਗ ਕੀਤੀ ਜਾ ਰਹੀ ਹੈ। Visit Of Grain Market By DC
ਵਿਕਿਆ ਮਾਲ ਚੁੱਕੇ ਜਾਣ ਤੱਕ ਇੱਥੇ ਵਿਸ਼ੇਸ਼ ਧਿਆਨ
ਉਨ੍ਹਾਂ ਨੇ ਮਾਰਕਫੈੱਡ ਦੇ ਜ਼ਿਲ੍ਹਾ ਮੈਨੇਜਰ ਨੂੰ ਵਾਧੂ ਆਵਾਜਾਈ ਵਿਧੀ ਨਾਲ ਲਿਫਟਿੰਗ ਵਿੱਚ ਤੇਜ਼ੀ ਲਿਆ ਕੇ ਮੰਡੀ ਚ ਪਿਆ ਵਿਕਿਆ ਮਾਲ ਚੁੱਕੇ ਜਾਣ ਤੱਕ ਇੱਥੇ ਵਿਸ਼ੇਸ਼ ਧਿਆਨ ਦੇਣ ਲਈ ਕਿਹਾ। ਉਨ੍ਹਾਂ ਨੇ ਕਿਹਾ ਕਿ ਜੇਕਰ ਲਿਫਟਿੰਗ ਤੁਰੰਤ ਨਾ ਕਰਵਾਈ ਗਈ ਤਾਂ ਖਰੀਦੀ ਕਣਕ ਦੀਆਂ ਬੋਰੀਆਂ ਅਤੇ ਆਮਦ ਦੇ ਸੀਜ਼ਨ ਦੇ ਸਿਖਰ ਦੇ ਮੱਦੇਨਜ਼ਰ ਜਗ੍ਹਾ ਦੀ ਕਮੀ ਹੋ ਸਕਦੀ ਹੈ। Visit Of Grain Market By DC
ਖਰੀਦ ਤੇਜ਼ੀ ਫੜ ਰਹੀ ਹੈ
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ ਮਿੱਥੇ ਟੀਚੇ 1.32 ਲੱਖ ਮੀਟਰਿਕ ਟਨ ਦੇ ਮੁਕਾਬਲੇ ਹੁਣ ਤੱਕ 81987 ਮੀਟਰਿਕ ਟਨ ਦੀ ਆਮਦ ਦਰਜ ਕੀਤੀ ਗਈ ਹੈ। ਕਿਉਂਕਿ ਖਰੀਦ ਤੇਜ਼ੀ ਫੜ ਰਹੀ ਹੈ। ਇਸ ਲਈ ਅਸੀਂ ਉਮੀਦ ਕਰਦੇ ਹਾਂ ਕਿ ਅਗਲੇ ਤਿੰਨ ਜਾਂ ਚਾਰ ਦਿਨਾਂ ਤੱਕ ਮਿੱਥੇ ਟੀਚੇ ਦਾ ਵੱਡਾ ਹਿੱਸਾ ਮੰਡੀਆਂ ਵਿੱਚ ਆ ਜਾਵੇਗਾ। ਉਨ੍ਹਾਂ ਕਿਹਾ ਕਿ ਹੁਣ ਤੱਕ ਕਿਸਾਨਾਂ ਨੂੰ 156.46 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। Visit Of Grain Market By DC