ਪੰਜਾਬ ਰਾਜ ਦੀਆਂ ਵੋਲਵੋ ਬੱਸਾਂ ਵਿੱਚ ਯਾਤਰੀਆਂ ਨੂੰ ਮਿਲੇਗਾ ਹੁਣ ਪੀਣ ਵਾਲਾ ਪਾਣੀ

0
251
Volvo buses of Punjab state, Punjab to Delhi Airport, Bottled water provided
Delhi Chief Minister Arvind Kejriwal and Punjab Chief Minister Bhagwant Mann during the flagging ceremony of Volvo buses from Inter-State Bus Terminus (ISBT) Jalandhar to Indira Gandhi International (IGI) Airport in Delhi, in Jalandhar.
  • ਪੰਜਾਬ ਰੋਡਵੇਜ਼ ਵੱਲੋਂ ਪੰਜਾਬ ਤੋਂ ਦਿੱਲੀ ਹਵਾਈ ਅੱਡੇ ਲਈ ਸ਼ੁਰੂ ਕੀਤੀ ਗਈ ਵੋਲਵੋ ਬੱਸ ਸੇਵਾ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ
ਚੰਡੀਗੜ੍ਹ, PUNJAB NEWS: ਪੰਜਾਬ ਸਰਕਾਰ ਵੱਲੋਂ ਅੱਜ ਇਕ ਅਹਿਮ ਫੈਸਲਾ ਲੈਂਦੇ ਹੋਏ ਪੰਜਾਬ ਰਾਜ ਦੀਆਂ ਵੋਲਵੋ ਬੱਸਾਂ ਵਿੱਚ ਯਾਤਰੀਆਂ ਨੂੰ ਹੁਣ ਪੀਣ ਵਾਲੇ ਪਾਣੀ ਦੀ ਬੋਤਲ ਮੁਹੱਈਆ ਕਰਵਾਉਣ ਦਾ ਫੈਸਲਾ ਲਿਆ ਗਿਆ ਹੈ।

 

ਪੰਜਾਬ ਰਾਜ ਦੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬਾ ਵਾਸੀਆਂ ਦੀ ਸਹੂਲਤ ਲਈ ਪੰਜਾਬ ਰਾਜ ਤੋਂ ਦਿੱਲੀ ਹਵਾਈ ਅੱਡੇ ਲਈ ਸ਼ੁਰੂ ਕੀਤੀ ਗਈ ਵੋਲਵੋ ਬੱਸ ਸਰਵਿਸ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸ ਰੂਟ ਉੱਤੇ ਵੋਲਵੋ ਬੱਸ ਪ੍ਰਤੀ ਕਿਲੋਮੀਟਰ 100 ਰੁਪਏ ਦੇ ਕਰੀਬ ਹਾਸਲ ਕਰ ਰਹੀ ਹੈ।

ਸੂਬੇ ਵਿੱਚ ਬੱਸਾਂ ਦੇ ਟਾਇਮ ਟੇਬਲ ਨੂੰ ਇੰਨ-ਬਿੰਨ ਲਾਗੂ ਕਰਨ ਦੇ ਹੁਕਮ

ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਪੰਜਾਬ ਰੋਡਵੇਜ਼ ਨੂੰ ਮੁੜ ਲੀਹ ‘ਤੇ ਲਿਆਉਣ ਲਈ ਭਰਪੂਰ ਯਤਨ ਕੀਤੇ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਸੂਬੇ ਵਿੱਚ ਬੱਸਾਂ ਦੇ ਟਾਇਮ ਟੇਬਲ ਨੂੰ ਇੰਨ-ਬਿੰਨ ਲਾਗੂ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ ਅਤੇ ਇਸ ਵਿੱਚ ਕਿਸੇ ਵੀ ਤਰ੍ਹਾਂ ਦੀ ਛੇੜਛਾੜ ਬਰਦਾਸਤ ਨਹੀਂ ਕੀਤੀ  ਜਾਵੇਗੀ। ਟਾਇਮ ਟੇਬਲ ਦੇ ਲਾਗੂ ਹੋਣ ਨਾਲ ਬੱਸ ਸੇਵਾ ਵਿੱਚ ਦਿਨ ਪ੍ਰਤੀ ਦਿਨ ਸੁਧਾਰ ਹੋ ਰਿਹਾ ਹੈ ਅਤੇ ਨਾਲ ਹੀ ਗੈਰ-ਕਾਨੂੰਨੀ ਤੌਰ ‘ਤੇ ਕੁਝ ਲੋਕਾਂ ਵੱਲੋਂ ਚਲਾਈ ਜਾ ਰਹੀ ਬੱਸ ਸੇਵਾ ਨੂੰ ਵੀ ਠੱਲ ਪਈ ਹੈ।

 

Volvo buses of Punjab state, Punjab to Delhi Airport, Bottled water provided
Delhi Chief Minister Arvind Kejriwal and Punjab Chief Minister Bhagwant Mann flag off Volvo buses from Inter-State Bus Terminus (ISBT) Jalandhar to Indira Gandhi International (IGI) Airport in Delhi, in Jalandhar.

ਅੱਜ ਇੱਥੇ ਹੋਈ ਮੀਟਿੰਗ ਵਿੱਚ ਹਾਜ਼ਰ ਪੰਜਾਬ ਰੋਡਵੇਜ਼ ਦੇ ਜੀਐਮ ਅਤੇ ਰੀਜ਼ਨਲ ਟਰਾਂਸਪੋਰਟ ਅਥਾਰਟੀ ਨੂੰ ਹਦਾਇਤ ਕੀਤੀ ਗਈ ਕਿ ਉਹ ਨਜ਼ਾਇਜ ਤੌਰ ‘ਤੇ ਚੱਲ ਰਹੀ ਬੱਸ ਸੇਵਾ ਨੂੰ ਸੂਬੇ ਵਿੱਚੋਂ ਪੂਰੇ ਤੌਰ ‘ਤੇ ਖ਼ਤਮ ਕਰਨ ਲਈ ਚੈਕਿੰਗ ਦੀ ਕਾਰਵਾਈ ਨੂੰ ਹੋਰ ਕਾਰਗਰ ਬਨਾਉਣ ਦੀ ਦਿਸ਼ਾ ਵਿੱਚ ਸਾਂਝੇ ਤੌਰ ‘ਤੇ ਕਾਰਵਾਈ ਅਮਲ ਵਿੱਚ ਲਿਆਉਣ।

ਸਰਕਾਰੀ ਬੱਸਾਂ ਵਿੱਚੋਂ ਤੇਲ ਚੋਰੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਪਾਇਲਟ ਪ੍ਰਾਜੈਕਟ

ਉਹਨਾਂ ਕਿਹਾ ਕਿ ਜਨਰਲ ਮੈਨੇਜਰ (ਜੀਐਮ) ਨੂੰ ਹਦਾਇਤ ਕੀਤੀ ਕਿ ਉਹ ਪ੍ਰਤੀ ਕਿਲੋਮੀਟਰ ਮਾਈਲੇਜ਼ ਵਿੱਚ ਹੋਰ ਸੁਧਾਰ ਲਿਆਉਣ ਦੇ ਨਾਲ ਨਾਲ ਸੂਬੇ ਵਿੱਚ ਸਰਕਾਰੀ ਬੱਸਾਂ ਵਿੱਚੋਂ ਤੇਲ ਚੋਰੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਪਾਇਲਟ ਪ੍ਰਾਜੈਕਟ ਸ਼ੁਰੂ ਕੀਤਾ ਜਾਵੇ। ਇਸ ਦੇ ਨਾਲ ਹੀ ਸੂਬੇ ਵਿੱਚ ਵੀ.ਟੀ.ਐਸ ਸਿਸਟਮ ਨੂੰ ਵੀ ਤੈਅ ਸਮੇਂ ‘ਤੇ ਲਾਗੂ ਕਰਨ ਨੂੰ ਯਕੀਨੀ ਬਣਾਉਣ ਦੀ ਹਦਾਇਤ ਕੀਤੀ ਤਾਂ ਕਿ ਸੂਬੇ ਵਿੱਚ ਗੈਰ-ਕਾਨੂੰਨੀ ਤੌਰ ‘ਤੇ ਚੱਲ ਰਹੀਆਂ ਬੱਸਾਂ ਨੂੰ ਪੂਰੀ ਤਰ੍ਹਾਂ ਬੰਦ ਕੀਤਾ ਜਾ ਸਕੇ।

ਇਸ ਮੌਕੇ ਉਹਨਾਂ ਅਧਿਕਾਰੀਆਂ ਨੂੰ ਹਦਾਇਤ ਕਿ ਟਾਇਮ ਟੇਬਲ ਦੇ ਸਲੌਟ ਵਿੱਚ ਰੋਟੇਸ਼ਨ ਵਿਧੀ ਅਪਣਾਈ ਜਾਵੇ ਤਾਂ ਜੋ ਸਭ ਨੂੰ ਬਰਾਬਰ ਮੌਕੇ ਮਿਲ ਸਕਣ।

ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਵਿਕਾਸ ਗਰਗ, ਸਕੱਤਰ, ਟਰਾਂਸਪੋਰਟ ਵਿਭਾਗ, ਪਰਦੀਪ ਸਭਰਵਾਲ, ਅਮਨਦੀਪ ਕੌਰ ਡਾਇਰੈਕਟਰ ਸਟੇਟ ਟਰਾਂਸਪੋਰਟ ਅਤੇ ਵਿਮਲ ਕੁਮਾਰ ਸੇਤੀਆ ਹਾਜ਼ਰ ਸਨ।

 

ਇਹ ਵੀ ਪੜੋ : ਕਿ ਕੱਬਡੀ ਕਪ ਬਣਿਆ ਮੂਸੇਵਾਲਾ ਦੇ ਕਤਲ ਦਾ ਕਾਰਨ

ਇਹ ਵੀ ਪੜੋ : ਸਿੱਧੂ ਮੂਸੇਵਾਲਾ ਕੱਤਲ ਕੇਸ ‘ਚ ਫੜੇ ਸ਼ਾਰਪ ਸ਼ੂਟਰਾ ਨੂੰ ਪੰਜਾਬ ਲਿਆਵੇਗੀ ਪੁਲਿਸ

ਇਹ ਵੀ ਪੜੋ : ਲਾਰੈਂਸ ਬਿਸ਼ਨੋਈ ਦਾ ਰਿਮਾਂਡ 27 ਜੂਨ ਤੱਕ ਵਧਾਇਆ

ਸਾਡੇ ਨਾਲ ਜੁੜੋ : Twitter Facebook youtube

SHARE