Vote Awareness Camp : ਯੋਗਤਾ ਮਿਤੀ ਦੇ ਆਧਾਰ ਤੇ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਸਬੰਧੀ ਕੈਂਪ

0
201
Vote Awareness Camp

India News (ਇੰਡੀਆ ਨਿਊਜ਼), Vote Awareness Camp, ਚੰਡੀਗੜ੍ਹ : ਸਰਕਾਰ ਵੱਲੋਂ ਯੋਗਤਾ ਮਿਤੀ ਦੇ ਆਧਾਰ ਤੇ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਸਬੰਧੀ ਲਗਾਏ ਜਾ ਰਹੇ ਹਨ। ਜਿਸ ਦੇ ਤਹਿਤ ਦੋ ਦਿਨਾਂ ਸਪੈਸ਼ਲ ਕੈਂਪ ਦੌਰਾਨ ਡੇਰਾ ਬੱਸੀ ਵਿਧਾਨ ਸਭਾ ਹਲਕੇ ਦੇ ਸੁਪਰਵਾਈਜ਼ਰ ਪਰਮਜੀਤ ਅਤੇ ਬੂਥ ਨੰਬਰ 241 ਦੇ ਬੂਥ ਲੈਵਲ ਅਫ਼ਸਰ ਅਨਿਤ ਸ਼ਰਮਾ ਨੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਲਾਲੜੂ ਦੇ ਪ੍ਰਿੰਸੀਪਲ ਦਵਿੰਦਰ ਪਾਲ ਕੌਰ ਦੀ ਅਗਵਾਈ ਵਿੱਚ ਵੋਟਰ ਜਾਗਰੂਕਤਾ ਸੈਮੀਨਾਰ ਕਰਵਾਇਆ।

ਸਪੈਸ਼ਲ ਕੈਂਪਾਂ ਦਾ ਵੱਧ ਤੋਂ ਵੱਧ ਫਾਇਦਾ

ਇਸ ਸੈਮੀਨਾਰ ਵਿੱਚ BLO ਅਨਿਤ ਸ਼ਰਮਾ ਨੇ ਵਿਸਥਾਰ ਵਿਚ ਵਿਦਿਆਰਥਣਾਂ ਨੂੰ ਚੋਣ ਕਮਿਸ਼ਨ, ਪੰਜਾਬ ਅਤੇ SDM ਡੇਰਾ ਬੱਸੀ ਵੱਲੋਂ ਲਗਾਤਾਰ ਕੀਤੇ ਜਾ ਰਹੇ ਵੋਟਾਂ ਸੰਬੰਧੀ ਉਪਰਾਲਿਆਂ ਦੀ ਜਾਣਕਾਰੀ ਦਿੱਤੀ। ਸ਼ਨੀਵਾਰ 02/12 /2023 ਅਤੇ ਐਤਵਾਰ 03/12/2023 ਨੂੰ ਸਵੇਰੇ 10.00 ਤੋਂ ਸ਼ਾਮ 5.00 ਤੱਕ ਲਗਾਏ ਜਾ ਰਹੇ ਸਪੈਸ਼ਲ ਕੈਂਪਾਂ ਦਾ ਵੱਧ ਤੋਂ ਵੱਧ ਫਾਇਦਾ ਉਠਾਉਣ ਲਈ ਪ੍ਰੇਰਿਤ ਕੀਤਾ।

ਭਾਰਤੀ ਲੋਕਤੰਤਰ ਦੀਆਂ ਜੜ੍ਹਾਂ

ਪ੍ਰਿੰਸੀਪਲ ਦਵਿੰਦਰ ਪਾਲ ਕੌਰ ਨੇ ਸੁਪਰਵਾਈਜ਼ਰ ਪਰਮਜੀਤ ਨੂੰ ਵਿਸ਼ਵਾਸ ਦਿਵਾਇਆ ਕਿ ਸਕੂਲ ਪ੍ਰਸ਼ਾਸਨ ਵੱਲੋਂ ਭਾਰਤ ਦੇ ਇਸ ਲੋਕਤੰਤਰੀ ਯੱਗ ਵਿੱਚ ਆਪਣੀ ਆਹੂਤੀ ਜ਼ਰੂਰ ਪਾਈ ਜਾਵੇਗੀ। ਸੁਪਰਵਾਈਜ਼ਰ ਪਰਮਜੀਤ ਨੇ ਭਾਰਤੀ ਲੋਕਤੰਤਰ ਦੀਆਂ ਜੜ੍ਹਾਂ ਨੂੰ ਮਜ਼ਬੂਤ ਕਰਨ ਵਾਲੇ ਉਤਸਵ ਵਿਚ ਭਾਗ ਲੈਣ ਵਾਲੀਆਂ ਵਿਦਿਆਰਥਣਾਂ ਅਤੇ ਪ੍ਰਿੰਸੀਪਲ ਦਵਿੰਦਰ ਪਾਲ ਕੌਰ ਦਾ ਧੰਨਵਾਦ ਕੀਤਾ ਅਤੇ ਉਮੀਦ ਕੀਤੀ ਕਿ ਯੋਗਤਾ ਸ਼ਰਤਾਂ ਪੂਰੀਆਂ ਕਰਦੇ ਸਾਰੇ ਵਿਦਿਆਰਥੀ ਆਪਣੀ ਵੋਟ ਜ਼ਰੂਰ ਬਣਵਾਉਣਗੇ।

ਇਹ ਵੀ ਪੜ੍ਹੋ :Meritorious School Of Sangrur : ਸੰਗਰੂਰ ਦੇ ਮੇਰੇਟੋਰੀਅਲ ਸਕੂਲ ਵਿੱਚ ਪੜ੍ਨ ਵਾਲੇ ਬੱਚਿਆਂ ਦੀ ਅਚਾਨਕ ਸਿਹਤ ਖਰਾਬ

 

SHARE