Voter Awareness Camp : ਵੋਟਰਾਂ ਨੂੰ ਜਾਗਰੂਕ ਕਰਨ ਲਈ ਜਿਲ੍ਹੇ ਵਿੱਚ ਕੈਂਪਾਂ ਦਾ ਆਯੋਜਨ

0
119
Voter Awareness Camp

India News (ਇੰਡੀਆ ਨਿਊਜ਼), Voter Awareness Camp, ਚੰਡੀਗੜ੍ਹ : ਭਾਰਤੀ ਚੋਣ ਕਮਿਸ਼ਨ ਵੱਲੋਂ EVM ਮਸ਼ੀਨ ਅਤੇ ਵੀ ਵੀ ਪੈਟ ਸਬੰਧੀ ਆਮ ਨਾਗਰਿਕਾਂ ਦੇ ਤੋਖਲਿਆਂ ਨੂੰ ਦੂਰ ਕਰਨ ਅਤੇ ਪਹਿਲੀ ਵਾਰ ਵੋਟ ਪਾਉਣ ਵਾਲੇ ਨੌਜਵਾਨ ਵੋਟਰਾਂ ਨੂੰ ਜਾਗਰੂਕ ਕਰਨ ਲਈ ਮੁਹਿੰਮ ਚਲਾਈ ਗਈ ਹੈ। ਜ਼ਿਲ੍ਹਾ ਸਵੀਪ ਟੀਮ ਵੱਲੋਂ ਜ਼ਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਅਸ਼ਿਕਾ ਜੈਨ ਦੀ ਅਗਵਾਈ ਵਿਚ ਵੱਖ ਵੱਖ ਚੋਣ ਬੂਥਾਂ ਅਤੇ ਵਿਦਿਅਕ ਅਦਾਰਿਆਂ ਵਿੱਚ ਜਾਗਰੂਕਤਾ ਮੁਹਿੰਮ ਦਾ ਆਯੋਜਨ ਕੀਤਾ ਗਿਆ।

ਵਿਦਿਅਕ ਅਦਾਰਿਆਂ ਵਿੱਚ ਵੋਟਿੰਗ ਮਸ਼ੀਨ ਸਬੰਧੀ ਪ੍ਰੋਗਰਾਮ

ਜ਼ਿਲ੍ਹਾ ਨੋਡਲ ਅਫਸਰ ਸਵੀਪ ਪ੍ਰੋ ਗੁਰਬਖਸ਼ੀਸ਼ ਸਿੰਘ ਅਨਟਾਲ ਨੇ ਦੱਸਿਆ ਕਿ ਮੁਹਾਲੀ ਵਿਧਾਨ ਸਭਾ ਚੋਣ ਹਲਕੇ ਦੇ ਚੋਣ ਰਜਿਸਟ੍ਰੇਸ਼ਨ ਅਫਸਰ ਕਮ ਐਸ ਡੀ ਐਮ ਚੰਦਰਜਯੋਤੀ ਵੱਲੋਂ ਵੱਖ ਵੱਖ ਵਿਦਿਅਕ ਅਦਾਰਿਆਂ ਵਿੱਚ ਵੋਟਿੰਗ ਮਸ਼ੀਨ ਸਬੰਧੀ ਪ੍ਰੋਗਰਾਮ ਉਲੀਕੇ ਗਏ ਹਨ। ਜਿਸ ਦੇ ਤਹਿਤ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ 3 ਬੀ 1 ਮੁਹਾਲੀ ਵਿਖੇ ਆਮ ਨਾਗਰਿਕਾਂ ਦੇ ਤੋਖਲਿਆਂ ਨੂੰ ਦੂਰ ਕਰਨ ਅਤੇ ਪਹਿਲੀ ਵਾਰ ਵੋਟ ਪਾਉਣ ਵਾਲੇ ਨੌਜਵਾਨ ਵੋਟਰਾਂ ਨੂੰ ਜਾਗਰੂਕ ਕਰਨ ਲਈ ਕੈਂਪ ਆਯੋਜਿਤ ਕੀਤਾ ਗਿਆ।

ਵੋਟਰ ਹੈਲਪਲਾਈਨ ਮੋਬਾਈਲ ਐਪ

ਉਹਨਾ ਦੱਸਿਆ ਕਿ ਇਸ ਮੁਹਿੰਮ ਦਾ ਮੁੱਖ ਮਕਸਦ ਲੋਕਸਭਾ ਚੋਣਾਂ 2024 ਤੋਂ ਪਹਿਲਾਂ ਹਰ ਇੱਕ ਯੋਗ ਵੋਟਰ ਤੱਕ ਪਹੁੰਚ ਕਰ ਵੋਟਿੰਗ ਮਸ਼ੀਨ ਸਬੰਧੀ ਵੋਟਰਾਂ ਨੂੰ ਜਾਣੂ ਕਰਵਾਉਣਾ ਹੈ। ਪ੍ਰੋ ਅੰਟਾਲ ਨੇ ਦੱਸਿਆ ਕਿ ਇਹਨਾਂ ਕੈਂਪਾਂ ਦੌਰਾਨ ਵਿਦਿਆਰਥੀਆਂ ਨੂੰ ਵੋਟਰ ਹੈਲਪਲਾਈਨ ਮੋਬਾਈਲ ਐਪ ਅਤੇ ਦਿਵਿਆਂਗਜਨ ਵੋਟਰਾਂ ਲਈ ਸ਼ਕਸ਼ਮ ਐਪ ਸਬੰਧੀ ਵੀ ਜਾਣਕਾਰੀ ਦਿੱਤੀ ਜਾ ਰਹੀ ਹੈ। ਇਸ ਮੌਕੇ ਚੋਣ ਕਾਨੂੰਗੋ ਮੁਹਾਲੀ ਜਗਤਾਰ ਸਿੰਘ, ਵਿਧਾਨ ਸਭਾ ਹਲਕਾ ਮੁਹਾਲੀ ਦੇ ਸਵੀਪ ਨੋਡਲ ਅਫਸਰ ਮਿਤੇਸ਼ ਕੁਮਾਰ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ :Nirbhay International Center : ਏ.ਡੀ.ਸੀ ਵੱਲੋਂ ਨਿਰਭੈ ਇੰਟਰਨੈਸ਼ਨਲ ਸੈਂਟਰ ਆਫ ਐਜੂਕੇਸ਼ਨ, ਫਰਮ ਦਾ ਲਾਇਸੰਸ ਰੱਦ

 

SHARE