Voter Campaigning By NSS : ਰਾਸ਼ਟਰੀ ਸੇਵਾ ਯੋਜਨਾ ਦੇ ਵਲੰਟੀਅਰਜ਼ ਵੱਲੋਂ ਵੋਟਰ ਜਾਗਰੂਕਤਾ ਮੁਹਿੰਮ ਨੂੰ ਭਰਵਾਂ ਹੁੰਗਾਰਾ

0
162
Voter Campaigning By NSS
ਰਾਸ਼ਟਰੀ ਸੇਵਾ ਯੋਜਨਾ ਦੇ ਵਲੰਟੀਅਰਜ਼ ਵੱਲੋਂ ਵੋਟਰ ਜਾਗਰੂਕਤਾ ਮੁਹਿੰਮ ਨੂੰ ਭਰਵਾਂ ਹੁੰਗਾਰਾ

Voter Campaigning By NSS

India News (ਇੰਡੀਆ ਨਿਊਜ਼), ਚੰਡੀਗੜ੍ਹ : ਰਾਸ਼ਟਰੀ ਸੇਵਾ ਯੋਜਨਾ (ਐਨ ਐਸ ਐਸ) ਦੇ ਵਲੰਟੀਅਰਜ਼ ਨੇ ਵੋਟਰ ਜਾਗਰੂਕਤਾ ਮੁਹਿੰਮ ਵਿੱਚ ਆਪਣੇ ਉਤਸ਼ਾਹਨਾਲ ਨਵੀਂ ਰੂਹ ਫੂਕ ਦਿੱਤੀ। ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਸਹਾਇਕ ਰਿਟਰਨਿੰਗ ਅਫ਼ਸਰ ਕਮ ਉਪ ਮੰਡਲ ਅਫਸਰ ਦੀਪਾਂਕਰ ਗਰਗ ਦੇ ਯਤਨਾਂ ਸਦਕਾ ਸਕੂਲ ਆਫ ਐਮੀਨੈਂਸ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ 3 ਬੀ 1 ਸ਼ਹਿਬਜਾਦਾ ਅਜੀਤ ਸਿੰਘ ਨਗਰ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫੇਜ 5 ਦੇ ਰਾਸ਼ਟਰੀ ਸੇਵਾ ਯੋਜਨਾ ਦੇ ਵਲੰਟੀਅਰਜ਼ ਨੇ ਜਨਤਾ ਮਾਰਕੀਟ, ਫੇਜ 3ਬੀ 2 ਮੁਹਾਲੀ ਵਿੱਚ ਵੋਟਰ ਜਾਗਰੂਕਤਾ ਪ੍ਰੋਗਰਾਮ ਆਯੋਜਿਤ ਕੀਤੇ। Voter Campaigning By NSS

ਜਨਤਾ ਮਾਰਕੀਟ ਵਿਚ ਨੁੱਕੜ ਨਾਟਕ

ਜ਼ਿਲ੍ਹਾ ਨੋਡਲ ਅਫਸਰ ਸਵੀਪ ਪ੍ਰੋ ਗੁਰਬਖਸ਼ੀਸ਼ ਸਿੰਘ ਅਨਟਾਲ ਨੇ ਦੱਸਿਆ ਕਿ ਪ੍ਰਿੰਸੀਪਲ ਸ਼ਲਿੰਦਰ ਸਿੰਘ ਅਤੇ ਕੋਰ ਕਮੇਟੀ ਮੈਬਰ ਮਿਤੇਸ਼ ਮੁਕੇਸ਼ ਜੌਹਰ ਦੀ ਅਗਵਾਈ ਵਿਚ ਫੇਜ ਪੰਜ ਦੀਆਂ ਵਲੰਟੀਅਰਾਂ ਨੇ ਗਿੱਧਾ ਪੇਸ਼ ਕੀਤਾ। ਉੱਥੇ ਰਾਸ਼ਟਰੀ ਸੇਵਾ ਯੋਜਨਾ ਦੇ ਵਲੰਟੀਅਰ ਨੇ ਫੇਜ 3 ਬੀ 2 ਦੀ ਮਾਰਕੀਟ ਵਿਚ ਕਾਰਾਂ ਤੇ ਸਟਿੱਕਰ ਲਾਏ। ਜਨਤਾ ਮਾਰਕੀਟ ਵਿਚ ਨੁੱਕੜ ਨਾਟਕ ਟੀਮ ਵੱਲੌਂ ਡਫਲੀ ਵਜਾਉਂਦੇ ਹੋਏ ਵੋਟ ਪਾਉਣ ਦਾ ਸੁਨੇਹਾ ਦਿੱਤਾ।

ਘਰ-ਘਰ ਇੱਕ ਜੂਨ ਨੂੰ ਵੋਟ ਪਾਉਣ ਦਾ ਸੁਨੇਹਾ

ਜ਼ਿਲ੍ਹਾ ਨੋਡਲ ਅਫਸਰ ਸਵੀਪ ਪ੍ਰੋ ਗੁਰਬਖਸ਼ੀਸ਼ ਸਿੰਘ ਅਨਟਾਲ ਨੇ ਮਾਰਕੀਟ ਵਿਚ ਲੋਕਾਂ ਨੂੰ ਵੋਟ ਪਾਉਣ ਦੀ ਅਪੀਲ ਕੀਤੀ। ਇਸ ਮੌਕੇ ਗਰਮੀ ਦੀ ਤਪਿਸ਼ ਤੋਂ ਬਚਣ ਲਈ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਸਬੰਧੀ ਵੀ ਜਾਣਕਾਰੀ ਸਾਂਝੀ ਕੀਤੀ। ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਵਿਚ ਘਰ-ਘਰ ਇੱਕ ਜੂਨ ਨੂੰ ਵੋਟ ਪਾਉਣ ਦਾ ਸੁਨੇਹਾ ਯਕੀਨੀ ਤੌਰ ਤੇ ਪਹੁੰਚਾਉਣ ਲਈ ਨਵੇਂ-ਨਵੇਂ ਉਪਰਾਲੇ ਕੀਤੇ ਜਾ ਰਹੇ ਹਨ। Voter Campaigning By NSS

ਇਹ ਵੀ ਪੜ੍ਹੋ :National People’s Court : ਕੌਮੀ ਲੋਕ ਅਦਾਲਤ ਦੌਰਾਨ 9850 ਕੇਸਾਂ ਦਾ ਨਿਪਟਾਰਾ ਕੀਤਾ ਗਿਆ

 

SHARE