ਪੰਜਾਬ ਪੁਲਿਸ ਨੇ 7.93 ਲੱਖ ਨਸ਼ੀਲੀਆਂ ਗੋਲੀਆਂ ਅਤੇ ਟੀਕੇ ਕੀਤੇ ਬਰਾਮਦ 

0
217
War against Drugs in Punjab
War against Drugs in Punjab
  • ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ‘ਤੇ, ਪੰਜਾਬ ਪੁਲਿਸ ਸੂਬੇ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਵਚਨਬੱਧ 
ਇੰਡੀਆ ਨਿਊਜ਼, ਚੰਡੀਗੜ੍ਹ (War against Drugs in Punjab) : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਪੰਜਾਬ ਪੁਲਿਸ ਵੱਲੋਂ ਪਿਛਲੇ ਹਫ਼ਤੇ ਸੂਬੇ ਭਰ ਵਿੱਚੋਂ ਫਾਰਮਾ ਓਪੀਔਡਜ਼ ਦੀਆਂ 7.93 ਲੱਖ ਤੋਂ ਵੱਧ ਨਸ਼ੀਲੀਆਂ ਗੋਲੀਆਂ/ਕੈਪਸੂਲ/ਟੀਕੇ ਬਰਾਮਦ ਕੀਤੇ ਗਏ ਹਨ। 7.93 ਲੱਖ ਫਾਰਮਾ ਓਪੀਔਡਜ਼ ਵਿੱਚ 6.82 ਲੱਖ ਨਸ਼ੀਲੀਆਂ ਗੋਲੀਆਂ, 17169 ਨਸ਼ੀਲੇ ਟੀਕੇ, 85442 ਨਸ਼ੀਲੇ ਕੈਪਸੂਲ ਅਤੇ 8648 ਨਸ਼ੀਲੀ ਦਵਾਈ ਦੀਆਂ ਸ਼ੀਸ਼ੀਆਂ ਸ਼ਾਮਲ ਹਨ।

ਹਫ਼ਤਾਵਾਰੀ ਪ੍ਰੈੱਸ ਕਾਨਫਰੰਸ ਵਿੱਚ ਦਿੱਤੀ ਜਾਣਕਾਰੀ

ਇੰਸਪੈਕਟਰ ਜਨਰਲ ਆਫ਼ ਪੁਲਿਸ ਸੁਖਚੈਨ ਸਿੰਘ ਗਿੱਲ ਨੇ ਅੱਜ ਇੱਥੇ ਆਪਣੀ ਹਫ਼ਤਾਵਾਰੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਜਾਣਕਾਰੀ ਦਿੱਤੀ ਕਿ ਫ਼ਤਹਿਗੜ੍ਹ ਸਾਹਿਬ ਪੁਲਿਸ ਨੇ ਉੱਤਰ ਪ੍ਰਦੇਸ਼ ਦੇ ਸਹਾਰਨਪੁਰ ਜ਼ਿਲ੍ਹੇ ਵਿੱਚ ਇੱਕ ਗੈਰ-ਕਾਨੂੰਨੀ ਸਟੋਰੇਜ ਗੋਦਾਮ ਵਿੱਚ ਛਾਪੇਮਾਰੀ ਦੌਰਾਨ ਫਾਰਮਾ ਓਪੀਔਡਜ਼ ਦੀਆਂ 7 ਲੱਖ ਤੋਂ ਵੱਧ ਗੋਲੀਆਂ/ਕੈਪਸੂਲ/ਟੀਕੇ ਜ਼ਬਤ ਕਰਕੇ ਫਾਰਮਾਸਿਊਟੀਕਲ ਡਰੱਗ ਕਾਰਟਲ ਦਾ ਪਰਦਾਫਾਸ਼ ਕਰਦਿਆਂ ਵੱਡੀ ਬਰਾਮਦਗੀ ਕੀਤੀ ਹੈ। ਆਈਜੀਪੀ ਨੇ ਕਿਹਾ ਕਿ ਪਿਛਲੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਗਈ, ਜਿਸ ਵਿੱਚ ਪੁਲਿਸ ਨੇ ਬੁਪ੍ਰੇਨੋਰਫਾਈਨ ਦੇ 175 ਟੀਕੇ ਅਤੇ ਐਵੀਲ ਦੀਆਂ 175 ਸ਼ੀਸ਼ੀਆਂ ਬਰਾਮਦ ਕਰਕੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਸੀ ਅਤੇ ਜਿਸ ਨਾਲ ਮੁੱਖ ਸਪਲਾਇਰ ਨੂੰ ਫੜਨ ਵਿੱਚ ਫ਼ਤਹਿਗੜ੍ਹ ਸਾਹਿਬ ਪੁਲਿਸ ਨੂੰ ਮਦਦ ਮਿਲੀ।

ਡੀਜੀਪੀ ਨੇ ਦਿੱਤੇ ਸਖਤ ਨਿਰਦੇਸ਼

ਜ਼ਿਕਰਯੋਗ ਹੈ ਕਿ ਡਾਇਰੈਕਟਰ ਜਨਰਲ ਆਫ਼ ਪੰਜਾਬ (DGP) ਗੌਰਵ ਯਾਦਵ ਨੇ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਸਨ ਕਿ ਉਹ ਹਰੇਕ ਮਾਮਲੇ, ਖਾਸ ਤੌਰ ‘ਤੇ ਨਸ਼ਿਆਂ ਦੀ ਬਰਾਮਦਗੀ ਨਾਲ ਸਬੰਧਤ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦੀ ਬਾਰੀਕੀ ਨਾਲ ਜਾਂਚ ਕਰਨ, ਭਾਵੇਂ ਥੋੜ੍ਹੀ ਮਾਤਰਾ ਵਿੱਚ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਹੋਵੇ।
SHARE