India News (ਇੰਡੀਆ ਨਿਊਜ਼), Corruption Is Not Tolerated, ਚੰਡੀਗੜ੍ਹ : ਜੰਗਲਾਤ ਵਰਕਰ ਯੂਨੀਅਨ ਪੰਜਾਬ ਦੇ ਵੱਲੋਂ ਸੈਂਟਰ ਸਰਕਾਰ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਹੈ ਕਿ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਛੇਤੀ ਤੋਂ ਛੇਤੀ ਪੂਰਾ ਕੀਤਾ ਜਾਵੇ।
ਜੰਗਲਾਤ ਵਰਕਰਜ ਯੂਨੀਅਨ ਪੰਜਾਬ ਦੇ ਛੱਤਬੀੜ ਚਿੜੀਆਘਰ ਮੁਲਾਜ਼ਮ ਯੂਨੀਅਨ ਦੇ ਪ੍ਰਧਾਨ ਸਿੰਦਰਪਾਲ ਸਿੰਘ ਨੇ ਕਿਹਾ ਕਿ ਜਥੇਬੰਦੀ ਪਿਛਲੇ ਕਾਫੀ ਸਮੇਂ ਤੋਂ ਸੰਘਰਸ਼ ਕਰ ਰਹੀ ਹੈ।
ਵਰਕਰਾਂ ਨੂੰ ਪੱਕਾ ਕੀਤਾ ਜਾਵੇ
ਛੱਤਬੀੜ ਚਿੜੀਆ ਘਰ ਯੂਨੀਅਨ ਦੇ ਪ੍ਰਧਾਨ ਨੇ ਕਿਹਾ ਕਿ ਵੱਖ ਵੱਖ ਵਿਭਾਗਾਂ ਵਿੱਚ ਕੰਮ ਕਰ ਰਹੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ।
ਯੂਨੀਅਨ ਦੇ ਪ੍ਰਧਾਨ ਨੇ ਕਿਹਾ 2004 ਤੋਂ ਵੱਖ-ਵੱਖ ਵਿਭਾਗਾਂ ਵਿੱਚ ਭਰਤੀ ਹੋਏ ਮੁਲਾਜ਼ਮਾਂ ਨੂੰ ਰੈਗੂਲਰ ਕਰਕੇ ਪੈਨਸ਼ਨ ਬਹਾਲੀ ਕੀਤੀ ਜਾਵੇ ਪੁਰਾਣੇ ਭੱਤੇ ਲਾਗੂ ਕੀਤੇ ਜਾਣ ਮੇਡ ਡੇ ਮੀਲ ਭੈਣਾਂ ਨੂੰ ਪੱਕਾ ਕੀਤਾ ਜਾਵੇ ਅਤੇ ਆਸ਼ਾ ਵਰਕਰਾਂ ਨੂੰ ਪੱਕਾ ਕੀਤਾ ਜਾਵੇ।
ਭਵਿੱਖ ਵਿੱਚ ਤਿੱਖੇ ਸੰਘਰਸ਼ ਦੀ ਚੇਤਾਵਨੀ
ਮੁਲਾਜ਼ਮ ਜਥੇਬੰਦੀ ਦੇ ਆਗੂ ਨੇ ਕਿਹਾ ਕਿ ਸਰਕਾਰ ਤੋਂ ਹੱਕੀ ਮੰਗਾਂ ਨੂੰ ਮਨਾਉਣ ਵਾਸਤੇ ਮੁਲਾਜ਼ਮ ਜਥੇਬੰਦੀਆਂ ਵੱਲੋਂ ਦਿੱਲੀ ਵਿੱਚ ਰੈਲੀ ਕੀਤੀ ਗਈ ਸੀ। ਉਹਨਾਂ ਕਿਹਾ ਕਿ ਜੇਕਰ ਸਰਕਾਰ ਜਥੇਬੰਦੀ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੰਦੀ ਤਾਂ ਭਵਿੱਖ ਵਿੱਚ ਸੰਘਰਸ਼ ਤਿੱਖਾ ਕੀਤਾ ਜਾਵੇਗਾ।
ਇਸ ਮੌਕੇ ਛੱਤ ਮੀਰ ਚਿੜੀਆ ਘਰ ਯੂਨੀਅਨ ਦੇ ਸਾਬਕਾ ਪ੍ਰਧਾਨ ਅਮਨਦੀਪ ਸਿੰਘ, ਹਰਵਿੰਦਰ ਸਿੰਘ, ਗੋਲਡੀ ਅਤੇ ਸੰਜੂ ਮੌਜੂਦ ਸਨ।
ਇਹ ਵੀ ਪੜ੍ਹੋ ……..