ਜਲੰਧਰ ਵਿਖੇ ਜਲ ਸਪਲਾਈ ਪ੍ਰਣਾਲੀ Water supply system ਤੇ ਹੋਰ ਕੰਮਾਂ ਵਿੱਚ ਸੁਧਾਰ ਲਈ ਤਕਰੀਬਨ 7.45 ਕਰੋੜ ਰੁਪਏ ਖਰਚਣ ਦਾ ਫੈਸਲਾ: ਡਾ. ਇੰਦਰਬੀਰ ਸਿੰਘ ਨਿੱਜਰ

0
159
Water supply system
Water supply system

ਇੰਡੀਆ ਨਿਊਜ਼ (ਦਿੱਲੀ) (Water supply system) – ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਂਦੀ ਸਹੂਲਤਾਂ, ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਸਥਾਨਕ ਸਰਕਾਰਾਂ ਬਾਰੇ ਮੰਤਰੀ, ਡਾ.ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਇਸ ਦਿਸ਼ਾ ਵਿੱਚ ਇੱਕ ਹੋਰ ਕਦਮ ਚੁੱਕਦਿਆਂ ਪੰਜਾਬ ਸਰਕਾਰ ਵੱਲੋਂ ਜਲੰਧਰ ਵਿੱਖੇ ਜਲ ਸਪਲਾਈ ਪ੍ਰਣਾਲੀ ਨੂੰ ਸੁਧਾਰਨ ਅਤੇ ਸਾਫ਼-ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ ਲਈ ਤਕਰੀਬਨ 7.45 ਕਰੋੜ ਰੁਪਏ ਖਰਚਣ ਦਾ ਫ਼ੈਸਲਾ ਲਿਆ ਹੈ।

ਹੋਰ ਖ਼ਬਰਾਂ ਪੜ੍ਹਨ ਲਈ ਕਰੋ ਇੱਥੇ ਕਲਿੱਕ- http://ਤਕਨੀਕੀ ਸਿੱਖਿਆ ਵਿਭਾਗ Department of Technical Education ਵੱਖ-ਵੱਖ ਸੰਸਥਾਵਾਂ ਦੀ ਸਾਲਾਨਾ ਮਾਨਤਾ ਦੀ ਜਾਂਚ ਲਈ ਆਈ.ਆਈ.ਟੀ. ਰੋਪੜ, ਐਨ.ਆਈ.ਟੀ. ਜਲੰਧਰ ਅਤੇ ਐਨ.ਆਈ.ਪੀ.ਈ.ਆਰ. ਦਾ ਲਵੇਗਾ ਸਹਿਯੋਗ: ਹਰਜੋਤ ਸਿੰਘ ਬੈਂਸ

ਹੋਰ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ.ਨਿੱਜਰ ਨੇ ਕਿਹਾ ਕਿ ਜਲੰਧਰ ਵਿਖੇ ਜੋਨ-2 ਦੇ 74 ਟਿਊਬਵੈਲਾਂ ਦਾ ਅਤੇ ਜੋਨ-3 ਦੇ 103 ਟਿਊਬਵੈਲਾਂ ਦਾ ਸੰਚਾਲਨ, ਰੱਖ-ਰਖਾਅ ਅਤੇ ਇਲੈਕਟ੍ਰਿਕਲ ਮੁਰੰਮਤ ਕਰਨ ‘ਤੇ ਤਕਰੀਬਨ 2.12 ਕਰੋੜ ਰੁਪਏ ਖਰਚ ਕੀਤੇ ਜਾਣਗੇ।

ਇਸ ਤੋਂ ਇਲਾਵਾ ਜੋਨ- 4 ਦੇ 118 ਟਿਊਬਵੈਲਾਂ ਦਾ ਅਤੇ ਜੋਨ-6 ਵਿੱਚ 104 ਟਿਊਬਵੈਲਾਂ ਦੇ ਸੰਚਾਲਨ, ਰੱਖ-ਰਖਾਅ ਅਤੇ ਇਲੈਕਟ੍ਰਿਕਲ ਮੁਰੰਮਤ ਕਰਵਾਉਣ ਲਈ ਤਕਰੀਬਨ 1.69 ਅਤੇ 1.80 ਕਰੋੜ ਰੁਪਏ ਖਰਚ ਕੀਤੇ ਜਾਣਗੇ।

ਮੰਤਰੀ ਨੇ ਅੱਗੇ ਕਿਹਾ ਕਿ ਨਗਰ ਨਿਗਮ ਜਲੰਧਰ ਦੇ ਕੰਮ ਨੂੰ ਸਚਾਰੂ ਢੰਗ ਨਾਲ ਚਲਾਉਣ ਲਈ ਵੱਖ-ਵੱਖ ਵਾਰਡਾਂ ਵਿਖੇ ਜਲ ਸਪਲਾਈ ਅਤੇ ਸੀਵਰ ਲਾਈਨਾਂ ਦੇ ਸਾਲਾਨਾ ਰੱਖ-ਰਖਾਅ ਅਤੇ ਆਊਟ ਸੋਰਸ ਅਧਾਰ ਤੇ ਸੇਵਾਵਾਂ ਹਾਇਰ ਕਰਨ ਲਈ ਤਕਰੀਬਨ 1.84 ਕਰੋੜ ਰੁਪਏ ਖਰਚ ਕੀਤੇ ਜਾਣਗੇ।

ਮੰਤਰੀ ਨੇ ਕਿਹਾ ਕਿ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਇਨ੍ਹਾਂ ਕੰਮਾਂ ਲਈ ਦਫ਼ਤਰੀ ਪ੍ਰਕਿਰਿਆ ਪਹਿਲਾਂ ਹੀ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਸਥਾਨਕ ਸਰਕਾਰਾਂ ਵਿਭਾਗ ਨੇ ਇਨ੍ਹਾਂ ਕੰਮਾਂ ਲਈ ਈ-ਟੈਂਡਰ ਪੰਜਾਬ ਸਰਕਾਰ ਦੀ ਵੈੱਬਸਾਈਟ www.eproc.punjab.gov.in ‘ਤੇ ਅਪਲੋਡ ਕਰ ਦਿੱਤੇ ਹਨ। ਜੇਕਰ ਇਨ੍ਹਾਂ ਟੈਂਡਰਾਂ ਵਿੱਚ ਕਿਸੇ ਕਿਸਮ ਦੀ ਸੋਧ ਕਰਨ ਦੀ ਲੋੜ ਪੈਂਦੀ ਹੈ ਤਾਂ ਇਸ ਸਬੰਧੀ ਜਾਣਕਾਰੀ ਇਸੇ ਵੈੱਬਸਾਈਟ ‘ਤੇ ਉਪਲਬਧ ਕਰਵਾਈ ਜਾਵੇਗੀ।

SHARE