ਦੇਸ਼’ਚ ਮਿਸਾਲ ਬਣ ਕੇ ਉੱਭਰੇ ਮਲੇਰਕੋਟਲਾ ਤੇ ਫਰੀਦਕੋਟ ਜ਼ਿਲ੍ਹੇ

0
185
Water supply to rural area in Punjab
Water supply to rural area in Punjab

100 ਫੀਸਦੀ ਪੇਂਡੂ ਘਰਾਂ ਨੂੰ ਜਲ ਸਪਲਾਈ ਮੁਹੱਈਆ ਕਰਵਾਉਣ ਦਾ ਟੀਚਾ ਹਾਸਿਲ ਕੀਤਾ

ਮੁੱਖ ਮੰਤਰੀ ਵੱਲੋਂ ਵਿਲੱਖਣ ਪ੍ਰਾਪਤੀ ਲਈ ਅਫਸਰਾਂ ਨੂੰ ਵਧਾਈ ਦਿੱਤੀ

ਇੰਡੀਆ ਨਿਊਜ਼, ਚੰਡੀਗੜ੍ਹ (Water supply to rural area in Punjab): ਪੰਜਾਬ ਨੇ ਇਕ ਹੋਰ ਨਿਵੇਕਲੀ ਪ੍ਰਾਪਤੀ ਆਪਣੇ ਨਾਮ ਕਰ ਲਈ ਹੈ। ਸੂਬੇ ਦੇ ਮਲੇਰਕੋਟਲਾ ਤੇ ਫਰੀਦਕੋਟ ਜ਼ਿਲ੍ਹਿਆਂ ਨੇ ‘ਜਲ ਜੀਵਨ ਮਿਸ਼ਨ-ਹਰ ਘਰ ਜਲ’ ਦੇ ਤਹਿਤ ਸਾਰੇ ਪੇਂਡੂ ਘਰਾਂ ਨੂੰ ਸਾਫ ਤੇ ਸੁਰੱਖਿਅਤ ਪਾਣੀ ਦੀ ਸਹੂਲਤ ਮੁਹੱਈਆ ਕਰਵਾਉਣ ਵਿਚ ਦੇਸ਼ ਦੇ ਸਿਖਰਲੇ ਸੂਬਿਆਂ ਦੀ ਸੂਚੀ ਵਿਚ ਆਪਣਾ ਨਾਮ ਦਰਜ ਕਰਵਾ ਲਿਆ।

ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਦਿੱਤੀ ਵਧਾਈ

ਇਸ ਵਿਲੱਖਣ ਪ੍ਰਾਪਤੀ ਲਈ ਅਧਿਕਾਰੀਆਂ ਨੂੰ ਵਧਾਈ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪਾਈਪਾਂ ਰਾਹੀਂ 100 ਫੀਸਦੀ ਪੇਂਡੂ ਵਸੋਂ ਨੂੰ ਸਾਫ ਪਾਣੀ ਪਹੁੰਚਾਉਣ ਵਾਲੇ ਦੇਸ਼ ਭਰ ਵਿਚ ਅੱਠ ਜ਼ਿਲ੍ਹਿਆਂ ਦੀ ਚੋਣ ਕੀਤੀ ਗਈ ਅਤੇ ਮਲੇਰਕੋਟਲਾ ਤੇ ਫਰੀਦਕੋਟ ਨੇ ਇਨ੍ਹਾਂ ਅੱਠ ਜ਼ਿਲ੍ਹਿਆਂ ਦੀ ਸੂਚੀ ਵਿਚ ਆਪਣੀ ਜਗ੍ਹਾ ਬਣਾਈ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਲਈ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਇਸ ਵਿਲੱਖਣ ਪ੍ਰਾਪਤੀ ਲਈ ਸੂਬੇ ਦੇ ਦੋ ਜ਼ਿਲ੍ਹੇ ਚੁਣੇ ਗਏ ਹਨ।

ਭਗਵੰਤ ਮਾਨ ਨੇ ਅੱਗੇ ਦੱਸਿਆ ਕਿ ਮਲੇਰਕੋਟਲਾ ਜ਼ਿਲ੍ਹੇ ਜਿਸ ਦੀ ਕੁੱਲ 2.58 ਲੱਖ ਪੇਂਡੂ ਵਸੋਂ ਹੈ, ਦੇ 49881 ਪੇਂਡੂ ਘਰਾਂ ਨੂੰ ਪਾਈਪਾਂ ਰਾਹੀਂ ਸੁਰੱਖਿਅਤ ਪਾਣੀ ਮੁਹੱਈਆ ਕਰਵਾਇਆ ਗਿਆ ਜਦਕਿ ਫਰੀਦਕੋਟ ਜ਼ਿਲ੍ਹਾ ਜਿਸ ਦੀ 4.09 ਪੇਂਡੂ ਆਬਾਦੀ ਹੈ, ਦੇ 78408 ਘਰਾਂ ਲਈ ਸਾਫ ਪਾਣੀ ਦੀ ਵਿਵਸਥਾ ਕੀਤੀ ਗਈ।

ਇਹ ਵੀ ਪੜ੍ਹੋ: ਯੋਗ ਲਾਭਪਾਤਰੀਆਂ ਦੀ ਪਹਿਚਾਣ ਹੋਵੇਗੀ : ਕਟਾਰੂਚੱਕ

34.24 ਲੱਖ ਪੇਂਡੂ ਘਰਾਂ ਨੂੰ ਪਾਣੀ ਮੁਹੱਈਆ ਕਰਵਾਇਆ

ਮੁੱਖ ਮੰਤਰੀ ਨੇ ਕਿਹਾ ਕਿ ‘ਜਲ ਜੀਵਨ ਮਿਸ਼ਨ’ ਦੇ ਤਹਿਤ ਪੰਜਾਬ 34.24 ਲੱਖ ਪੇਂਡੂ ਘਰਾਂ ਨੂੰ ਪਾਈਪਾਂ ਰਾਹੀਂ ਪੀਣ ਵਾਲਾ ਪਾਣੀ ਮੁਹੱਈਆ ਕਰਵਾ ਚੁੱਕਾ ਹੈ ਅਤੇ 11933 ਪਿੰਡਾਂ ਅਤੇ 20 ਜ਼ਿਲ੍ਹਿਆਂ ਨੂੰ 100 ਫੀਸਦੀ ਜਲ ਸਪਲਾਈ ਦੀ ਸਹੂਲਤ ਪ੍ਰਦਾਨ ਕਰ ਦਿੱਤੀ ਗਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਦਸੰਬਰ, 2022 ਤੱਕ ਪੰਜਾਬ ਵਿਚ 100 ਫੀਸਦੀ ਜਲ ਸਪਲਾਈ ਦਾ ਟੀਚਾ ਮਿੱਥਿਆ ਹੈ ਜਦਕਿ ਕੌਮੀ ਟੀਚਾ 2024 ਦਾ ਹੈ।

ਇਹ ਵੀ ਪੜ੍ਹੋ: ਪੰਜਾਬ ਨੇ 21000 ਕਰੋੜ ਰੁਪਏ ਦੇ ਨਿਵੇਸ਼ ਆਕਰਸ਼ਿਤ ਕੀਤੇ : ਅਨਮੋਲ ਗਗਨ ਮਾਨ

ਇਹ ਵੀ ਪੜ੍ਹੋ:  ਰਸੂਖਦਾਰ ਸਿਆਸੀ ਪਰਿਵਾਰਾਂ ਨੇ ਨੌਜਵਾਨਾਂ ਦਾ ਰੁਜ਼ਗਾਰ ਖੋਹਿਆ : ਮੁੱਖ ਮੰਤਰੀ

ਸਾਡੇ ਨਾਲ ਜੁੜੋ :  Twitter Facebook youtube

SHARE