India News (ਇੰਡੀਆ ਨਿਊਜ਼), Weather Update, ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਦੇ ਜ਼ਿਆਦਾਤਰ ਹਿੱਸੇ ਸ਼ੁੱਕਰਵਾਰ ਨੂੰ ਕੜਾਕੇ ਦੀ ਠੰਡ ਦੀ ਲਪੇਟ ‘ਚ ਹਨ। ਪੰਜਾਬ ਦੀ ਗੱਲ ਕਰੀਏ ਤਾਂ ਹੱਡੀਆਂ ਨੂੰ ਠੰਡਾ ਕਰਨ ਵਾਲੀ ਠੰਡ ਪੈ ਰਹੀ ਹੈ। ਸੰਗਣੀ ਧੁੰਦ ਪੈਣ ਕਾਰਨ ਜਨਜੀਵਨ ਅਸਤ ਵਿਅਸਤ ਹੈ। ਅੱਗ ਸੇਕ ਕੇ ਲੋਕ ਠੰਡ ਤੋਂ ਬਚਦੇ ਨਜ਼ਰ ਆ ਰਹੇ ਹਨ।
ਘੱਟੋ ਘੱਟ ਦਰਜ ਕੀਤਾ ਗਿਆ ਤਾਪਮਾਨ
ਲੁਧਿਆਣਾ ਵਿੱਚ ਘੱਟੋ-ਘੱਟ ਤਾਪਮਾਨ 3.4 ਡਿਗਰੀ ਸੈਲਸੀਅਸ ਤੱਕ ਡਿੱਗ ਗਿਆ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ ਦੇ ਅੰਮ੍ਰਿਤਸਰ ਵਿੱਚ ਪਾਰਾ 4.8 ਡਿਗਰੀ ਸੈਲਸੀਅਸ ਅਤੇ ਪਟਿਆਲਾ ਵਿੱਚ 5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਬਠਿੰਡਾ ਵਿੱਚ ਰਾਤ ਨੂੰ ਤਾਪਮਾਨ ਛੇ ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਫਰੀਦਕੋਟ, ਗੁਰਦਾਸਪੁਰ ਅਤੇ ਫ਼ਿਰੋਜ਼ਪੁਰ ਵਿੱਚ ਵੀ ਠੰਢੀ ਰਾਤ ਰਹੀ ਅਤੇ ਘੱਟੋ-ਘੱਟ ਤਾਪਮਾਨ ਕ੍ਰਮਵਾਰ 5.4 ਡਿਗਰੀ ਸੈਲਸੀਅਸ, 5.5 ਡਿਗਰੀ ਸੈਲਸੀਅਸ ਅਤੇ 5.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਦੋਵਾਂ ਸੂਬਿਆਂ ਦੀ ਸਾਂਝੀ ਰਾਜਧਾਨੀ ਚੰਡੀਗੜ੍ਹ ਦਾ ਘੱਟੋ-ਘੱਟ ਤਾਪਮਾਨ 6.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਇਹ ਵੀ ਪੜ੍ਹੋ :Behbal Kalan : ਬਹਿਬਲ ਕਲਾਂ ਗੋਲੀ ਕਾਂਡ ਨੂੰ ਲੈ ਕੇ ਸਟੇਟਸ ਰਿਪੋਰਟ ਕੋਰਟ ਵਿੱਚ ਪੇਸ਼, ਸੁਖਰਾਜ ਸਿੰਘ ਵੱਲੋਂ ਧਰਨਾ ਖਤਮ