India News (ਇੰਡੀਆ ਨਿਊਜ਼), Weather Update In Punjab, ਚੰਡੀਗੜ੍ਹ : ਪੰਜਾਬ ਚ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਠੰਡ ਦਾ ਜੋਰ ਚੱਲ ਰਿਹਾ ਹੈ। ਪੰਜਾਬ ਦੇ ਕੁਝ ਜਿਲੇ ਅਜੇ ਵੀ ਸੰਘਣੀ ਧੁੰਦ ਦੀ ਗ੍ਰਿਫਤ ਦੇ ਵਿੱਚ ਹਨ ਉਥੇ ਹੀ ਲਗਾਤਾਰ ਠੰਡੀਆਂ ਹਵਾਵਾਂ ਵਾਲੀ ਸ਼ੀਤ ਲਹਿਰ ਨੇ ਲੋਕਾਂ ਦੀਆਂ ਦਿੱਕਤਾਂ ਨੂੰ ਵਧਾ ਦਿੱਤਾ ਹੈ। ਜਦੋਂ ਕਿ ਕੁਝ ਜ਼ਿਲਿਆਂ ਵਿੱਚ ਧੁੰਦ ਤੋਂ ਰਾਹਤ ਮਿਲਦੀ ਨਜ਼ਰ ਆ ਰਹੀ ਹੈ ਲੇਕਿਨ ਸ਼ੀਤ ਲਹਿਰ ਦੇ ਕਾਰਨ ਲੋਕ ਅਜੇ ਵੀ ਠੰਡ ਤੋਂ ਪਰੇਸ਼ਾਨ ਹਨ। ਮੌਸਮ ਵਿਭਾਗ ਚੰਡੀਗੜ੍ਹ ਅਨੁਸਾਰ ਲੋਹੜੀ ਤੱਕ ਠੰਢ ਤੋਂ ਰਾਹਤ ਦੇ ਆਸਾਰ ਨਹੀਂ ਹਨ। ਮੌਸਮ ਵਿਭਾਗ ਨੇ ਧੁੰਦ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ। ਠੰਢੀ ਲਹਿਰ ਵੀ ਚੱਲੇਗੀ, ਜਿਸ ਨਾਲ ਕੋਲਡ ਡੇ ਦੀ ਸਥਿਤੀ ਬਣੀ ਰਹਿਣ ਦੀ ਸੰਭਾਵਨਾ ਹੈ। ਬੀਤੇ ਦਿਨੀ ਸ਼ਹੀਦ ਭਗਤ ਸਿੰਘ ਨਗਰ ਦਿਨ ਸਮੇਂ ਸਭ ਤੋਂ ਠੰਢਾ ਰਿਹਾ, ਜਿੱਥੇ ਘੱਟੋ-ਘੱਟ ਤਾਪਮਾਨ 5.9 ਡਿਗਰੀ ਤੇ ਵੱਧ ਤੋਂ ਵੱਧ ਤਾਪਮਾਨ 9.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਲੁਧਿਆਣਾ ’ਚ ਘੱਟੋ-ਘੱਟ ਤਾਪਮਾਨ 5.8 ਤੇ ਵੱਧ ਤੋਂ ਵੱਧ ਤਾਪਮਾਨ 9.6 ਡਿਗਰੀ ਸੈਲਸੀਅਸ ਰਿਹਾ।
ਇਹ ਵੀ ਪੜ੍ਹੋ :District Administrative Complex : ਜ਼ਿਲ੍ਹਾ ਪ੍ਰਸ਼ਾਸਨਿਕ ਕੰਪਲੈਕਸ ਵਿਖੇ ਡੀ.ਸੀ. ਵੱਲੋਂ ਸਟਾਫ ਨੂੰ ਲੋਹੜੀ ਦੀ ਵਧਾਈ ਦਿੱਤੀ ਗਈ