ਪੰਜਾਬ ‘ਚ ਤਾਪਮਾਨ 45 ਡਿਗਰੀ ਤੋਂ ਪਾਰ

0
204
Weather Update Punjab 9 June
Weather Update Punjab 9 June

ਇੰਡੀਆ ਨਿਊਜ਼, ਚੰਡੀਗੜ੍ਹ: ਦੇਸ਼ ਵਿੱਚ ਭਾਵੇਂ ਮਾਨਸੂਨ ਨੇ ਕਈ ਦਿਨ ਪਹਿਲਾਂ ਦਸਤਕ ਦੇ ਦਿੱਤੀ ਹੈ ਪਰ ਉੱਤਰੀ ਭਾਰਤ ਦੇ ਜ਼ਿਆਦਾਤਰ ਸੂਬੇ ਗਰਮੀ ਦੀ ਮਾਰ ਝੱਲ ਰਹੇ ਹਨ। ਗਰਮੀ ਨੇ ਪਿਛਲੇ ਕਈ ਸਾਲਾਂ ਦਾ ਰਿਕਾਰਡ ਤੋੜ ਦਿੱਤਾ ਹੈ। ਦਿੱਲੀ, ਯੂਪੀ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਪੰਜਾਬ ਦੇ ਲੋਕ ਭਿਆਨਕ ਗਰਮੀ ਦਾ ਸਾਹਮਣਾ ਕਰ ਰਹੇ ਹਨ। ਇਸ ਦੌਰਾਨ ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਦਾ ਤਾਪਮਾਨ 44-45 ਡਿਗਰੀ ‘ਤੇ ਚੱਲ ਰਿਹਾ ਹੈ। ਕਈ ਥਾਵਾਂ ‘ਤੇ ਤਾਪਮਾਨ ਇਸ ਤੋਂ ਵੀ ਵੱਧ ਦਰਜ ਕੀਤਾ ਗਿਆ ਹੈ। ਵੱਧ ਤਾਪਮਾਨ ਵਾਲੇ ਜ਼ਿਲ੍ਹੇ ਬਠਿੰਡਾ ਅਤੇ ਪਟਿਆਲਾ ਹਨ।

ਇਨ੍ਹਾਂ ਜਿਲਿਆਂ ਵਿੱਚ ਜ਼ਿਆਦਾ ਗਰਮੀ

ਵੀਰਵਾਰ ਨੂੰ ਵੀ ਲੋਕਾਂ ਨੂੰ ਅੱਤ ਦੀ ਗਰਮੀ ਝੱਲਣੀ ਪਈ। ਸੂਬੇ ਦੇ ਦੋ ਜ਼ਿਲ੍ਹਿਆਂ ਬਠਿੰਡਾ ਅਤੇ ਪਟਿਆਲਾ ਵਿੱਚ ਬੁੱਧਵਾਰ ਨੂੰ ਵੱਧ ਤੋਂ ਵੱਧ ਤਾਪਮਾਨ 46 ਡਿਗਰੀ ਸੈਲਸੀਅਸ ਤੋਂ ਵੱਧ ਦਰਜ ਕੀਤਾ ਗਿਆ। ਮੌਸਮ ਵਿਭਾਗ ਨੇ 10 ਜੂਨ ਤੋਂ ਬਾਅਦ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ ਜਤਾਈ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ ਅਤੇ ਤਰਨਤਾਰਨ ਵਿੱਚ ਗਰਮੀ ਦੀ ਲਹਿਰ ਜਾਰੀ ਰਹੇਗੀ।

ਉਥੇ ਹੀ ਹੁਸ਼ਿਆਰਪੁਰ, ਨਵਾਂਸ਼ਹਿਰ ਦੇ ਲੋਕਾਂ ਨੂੰ ਗਰਮ ਹਵਾਵਾਂ ਤੋਂ ਰਾਹਤ ਮਿਲੇਗੀ। ਕਪੂਰਥਲਾ ਅਤੇ ਜਲੰਧਰ ‘ਚ ਲੋਕਾਂ ਨੂੰ ਗਰਮ ਹਵਾਵਾਂ ਦਾ ਸਾਹਮਣਾ ਕਰਨਾ ਪਵੇਗਾ। ਜਦੋਂਕਿ ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ ਅਤੇ ਬਠਿੰਡਾ ਦੇ ਨਾਲ-ਨਾਲ ਪੂਰਬੀ ਮਾਲਵੇ ਦੇ ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫ਼ਤਹਿਗੜ੍ਹ ਸਾਹਿਬ, ਪਟਿਆਲਾ ਅਤੇ ਮੋਹਾਲੀ ਦੇ ਲੋਕਾਂ ਨੂੰ ਕੜਾਕੇ ਦੀ ਗਰਮੀ ਝੱਲਣੀ ਪਵੇਗੀ।

ਦੁਪਹਿਰ ਵੇਲੇ ਘਰੋਂ ਬਾਹਰ ਨਾ ਨਿਕਲਣ ਦੀ ਹਿਦਾਇਤ

ਮੌਸਮ ਵਿਭਾਗ ਨੇ ਲੋਕਾਂ ਨੂੰ ਦੁਪਹਿਰ ਵੇਲੇ ਉਦੋਂ ਘਰੋਂ ਬਾਹਰ ਨਿਕਲਣ ਦੀ ਹਦਾਇਤ ਕੀਤੀ ਹੈ ਜਦੋਂ ਕੋਈ ਜ਼ਰੂਰੀ ਲੋੜ ਹੋਵੇ। ਜੇਕਰ  ਬਾਹਰ ਜਾਣਾ ਪਵੇ ਪਾਣੀ ਅਤੇ ਹੋਰ ਜ਼ਰੂਰੀ ਸਮਾਨ ਨਾਲ ਲੈ ਕੇ ਜਾਣਾ ਚਾਹੀਦਾ ਹੈ। ਪਟਿਆਲਾ ਅਤੇ ਬਠਿੰਡਾ ਜ਼ਿਲ੍ਹੇ ਸਭ ਤੋਂ ਗਰਮ ਰਹੇ। ਬਠਿੰਡਾ ਵਿੱਚ ਵੱਧ ਤੋਂ ਵੱਧ ਤਾਪਮਾਨ 46.5 ਡਿਗਰੀ ਸੈਲਸੀਅਸ ਅਤੇ ਪਟਿਆਲਾ ਵਿੱਚ 46.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਇਹ ਵੀ ਪੜੋ : ਸੰਗਰੂਰ ਲੋਕ ਸਭਾ ਉਪ ਚੋਣ: ਕਿਸੇ ਵੀ ਪਾਰਟੀ ਲਈ ਆਸਾਨ ਨਹੀਂ ਜਿੱਤ ਦਾ ਰਾਹ

ਇਹ ਵੀ ਪੜੋ : ਸੀਐਮ ਹਾਊਸ ‘ਚ ਕਾਂਗਰਸ ਵਿਧਾਇਕਾਂ ਦੀ ਨਾਅਰੇਬਾਜ਼ੀ, ਪੁਲਿਸ ਨੇ ਕੀਤਾ ਗ੍ਰਿਫਤਾਰ

ਸਾਡੇ ਨਾਲ ਜੁੜੋ : Twitter Facebook youtube

SHARE