India News (ਇੰਡੀਆ ਨਿਊਜ਼), Web Portal Launched, ਚੰਡੀਗੜ੍ਹ : ਪੰਜਾਬ ਮੰਡੀ ਬੋਰਡ ਅਧੀਨ ਆਉਂਦੇ ਕਿਸਾਨ ਭਵਨ, ਚੰਡੀਗੜ੍ਹ ਅਤੇ ਕਿਸਾਨ ਹਵੇਲੀ, ਸ੍ਰੀ ਆਨੰਦਪੁਰ ਸਾਹਿਬ, ਰੋਪੜ ਵਿੱਚ ਆਨ ਲਾਈਨ ਬੁਕਿੰਗ ਦੇ ਲਈ ਵੈਬ ਪੋਰਟਲ ਤਿਆਰ ਕੀਤਾ ਗਿਆ ਹੈ। ਇਸ ਵੈਬ ਪੋਰਟਲ ਨੂੰ ਅਮ੍ਰਿਤ ਕੌਰ ਗਿੱਲ, ਸਕੱਤਰ ਪੰਜਾਬ ਮੰਡੀ ਬੋਰਡ ਵੱਲੋਂ ਅੱਜ (8 ਜਨਵਰੀ, 2024 ਨੂੰ) ਦੁਪਹਿਰ 1 ਵਜੇ ਕਿਸਾਨ ਭਵਨ, ਸੈਕਟਰ 35 ਚੰਡੀਗੜ੍ਹ ਵਿੱਚ ਲਾਂਚ ਕੀਤਾ ਜਾ ਰਿਹਾ ਹੈ।
ਲੋਕਾਂ ਨੂੰ ਹੋਵੇਗਾ ਵੈਬ ਪੋਰਟਲ ਦਾ ਲਾਭ
ਕਿਸਾਨ ਭਵਨ ਚੰਡੀਗੜ੍ਹ ਦੇ ਮੈਨੇਜਰ ਪਰਮਜੀਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਆਨਲਾਈਨ ਬੁਕਿੰਗ ਲੈ ਕੇ ਪੰਜਾਬ ਦੇ ਲੋਕਾਂ ਨੂੰ ਵੈਬ ਪੋਰਟਲ ਦਾ ਲਾਭ ਮਿਲੇਗਾ। ਲੋਕਾਂ ਦੀ ਸਹੂਲਤ ਨੂੰ ਲੈ ਕੇ ਹੀ ਪੰਜਾਬ ਮੰਡੀ ਬੋਰਡ ਵੱਲੋਂ ਵੈਬ ਆਨਲਾਈਨ ਵੈਬ ਪੋਰਟਲ ਲਾਂਚ ਕੀਤਾ ਜਾ ਰਿਹਾ ਹੈ।
ਪੰਜਾਬ ਮੰਡੀ ਬੋਰਡ ਅਧੀਨ ਆਉਂਦੇ ਕਿਸਾਨ ਭਵਨ, ਚੰਡੀਗੜ੍ਹ ਅਤੇ ਕਿਸਾਨ ਹਵੇਲੀ, ਸ੍ਰੀ ਆਨੰਦਪੁਰ ਸਾਹਿਬ, ਰੋਪੜ ਵਿੱਚ ਆਨ ਲਾਈਨ ਬੁਕਿੰਗ ਦਾ ਪ੍ਰੋਸੈਸ ਪ੍ਰਾਈਵੇਟ ਕੰਪਨੀ ਦੇ ਦੁਆਰਾ ਕੀਤਾ ਜਾਂਦਾ ਸੀ ਪਰ ਹੁਣ ਪੰਜਾਬ ਮੰਡੀ ਬੋਰਡ ਵੱਲੋਂ ਆਪਣਾ ਵੈਬ ਪੋਰਟਲ ਲਾਂਚ ਕੀਤਾ ਜਾ ਰਿਹਾ ਹੈ ਜਿਸ ਦੇ ਨਾਲ ਲੋਕਾਂ ਨੂੰ ਆਰਥਿਕ ਤੌਰ ਤੇ ਵੀ ਲਾਭ ਪਹੁੰਚੇਗਾ।
ਇਹ ਵੀ ਪੜ੍ਹੋ :Holidays Until January 14 : ਕੜਾਕੇ ਦੀ ਠੰਡ ਨੂੰ ਲੈ ਕੇ ਪੰਜਾਬ ਦੇ ਸਕੂਲਾਂ ਵਿੱਚ ਕੱਲ ਤੋਂ 14 ਜਨਵਰੀ ਤੱਕ ਛੁੱਟੀਆਂ ਦਾ ਐਲਾਨ