Wheat Procurement At Final Stage : ਪੰਜਾਬ ਦੀਆਂ ਮੰਡੀਆਂ ਵਿੱਚ ਹੁਣ ਤੱਕ ਪਹੁੰਚੀ ਕਣਕ ਦੀ ਹੋਈ 100 ਫੀਸਦੀ ਖਰੀਦ : ਬਰਸਟ

0
355
Wheat Procurement At Final Stage

Wheat Procurement At Final Stage

India News (ਇੰਡੀਆ ਨਿਊਜ਼), ਚੰਡੀਗੜ੍ਹ : ਹਾੜੀ ਸੀਜਨ 2024-25 ਦੌਰਾਨ ਪੰਜਾਬ ਦੀਆਂ ਮੰਡੀਆਂ ਵਿੱਚ ਕਣਕ ਦੀ ਨਿਰਵਿਘਨ ਖ਼ਰੀਦ ਸਦਕਾ ਹੁਣ ਤੱਕ ਮੰਡੀਆਂ ਵਿੱਚ ਪਹੁੰਚੀ 131.94 ਲੱਖ ਮੀਟ੍ਰਿਕ ਟਨ ਕਣਕ ਵਿੱਚੋਂ 131.93 ਲੱਖ ਮੀਟ੍ਰਿਕ ਟਨ ਕਣਕ ਦੀ ਖ਼ਰੀਦ ਹੋ ਚੁੱਕੀ ਹੈ। ਲਿਫ਼ਟਿੰਗ ਦੇ ਕਾਰਜ ਵਿੱਚ ਵੀ ਤੇਜੀ ਲਿਆਂਦੀ ਗਈ ਹੈ। ਹੁਣ ਤੱਕ 127.22 ਲੱਖ ਮੀਟ੍ਰਿਕ ਟਨ ਫਸਲ ਦੀ ਲਿਫ਼ਟਿੰਗ ਹੋ ਚੁੱਕੀ ਹੈ। Wheat Procurement At Final Stage

ਇਹ ਜਾਣਕਾਰੀ ਹਰਚੰਦ ਸਿੰਘ ਬਰਸਟ, ਚੇਅਰਮੈਨ, ਪੰਜਾਬ ਮੰਡੀ ਬੋਰਡ ਵੱਲੋਂ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਪਿਛਲੇ ਸਾਲ ਨਾਲੋਂ ਸਰਕਾਰੀ ਖਰੀਦ ਵਿੱਚ 3 ਫੀਸਦੀ ਵਾਧਾ ਦਰਜ਼ ਕੀਤਾ ਗਿਆ ਹੈ। ਫ਼ਸਲ ਵੇਚ ਚੁੱਕੇ ਕਿਸਾਨਾਂ ਨੂੰ ਅਦਾਇਗੀ ਵੀ ਨਾਲੋਂ-ਨਾਲ ਕੀਤੀ ਜਾ ਰਹੀ ਹੈ, ਜਿਸ ਤਹਿਤ 28236.6 ਕਰੋੜ ਰੁਪਏ ਅਦਾ ਕੀਤੇ ਜਾ ਚੁੱਕੇ ਹਨ।

ਹਾੜੀ ਸੀਜਨ ਆਖਰੀ ਪੜਾਵ ਵਿੱਚ ਪੁੱਜ ਗਿਆ

ਉਨ੍ਹਾਂ ਕਿਹਾ ਕਿ 1 ਅਪ੍ਰੈਲ ਤੋਂ ਸ਼ੁਰੂ ਹੋਇਆ ਹਾੜੀ ਸੀਜਨ 2024-25 ਆਪਣੇ ਆਖਰੀ ਪੜਾਵ ਵਿੱਚ ਪੁੱਜ ਗਿਆ ਹੈ। ਇਸ ਦੌਰਾਨ ਪੰਜਾਬ ਦੀਆਂ ਮੰਡੀਆਂ ਵਿੱਚ ਕਣਕ ਦੀ ਬੰਪਰ ਆਮਦ ਹੋਈ ਹੈ। ਮੰਡੀਆਂ ਵਿੱਚ ਪਹੁੰਚੀ ਕਣਕ ਦੀ ਖਰੀਦ ਨਾਲੋਂ ਨਾਲ ਹੋ ਰਹੀ ਹੈ।

ਖਰੀਦ ਪ੍ਰਬੰਧਾਂ ਨੂੰ ਸੁਚੱਝੇ ਢੰਗ ਨਾਲ ਚਲਾਉਣ ਲਈ ਪੰਜਾਬ ਮੰਡੀ ਬੋਰਡ ਅਤੇ ਮਾਰਕਿਟ ਕਮੇਟੀਆਂ ਦੇ ਅਧਿਕਾਰੀਆਂ ਅਤੇ ਕਮਚਾਰੀਆਂ ਵੱਲੋਂ ਪੂਰੀ ਇਮਾਨਦਾਰੀ ਨਾਲ ਆਪਣੀ ਡਿਊਟੀ ਨਿਭਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸੀਜਨ ਦੌਰਾਨ ਅਧਿਕਾਰੀਆਂ ਦੀਆਂ ਟੀਮਾਂ ਬਣਾ ਕੇ ਕਿਸਾਨਾਂ, ਆੜ੍ਹਤੀਆਂ ਅਤੇ ਮਜਦੂਰਾਂ ਨੂੰ ਪੇਸ਼ ਆਉਣ ਵਾਲੀਆਂ ਸਮੱਸਿਆਵਾਂ ਦਾ ਮੌਕੇ ਤੇ ਹੀ ਨਿਪਟਾਰਾ ਕੀਤਾ ਜਾ ਰਿਹਾ ਹੈ।

ਕਣਕ ਦੀ ਲਿਫਟਿੰਗ ਹੋ ਚੁੱਕੀ

ਬਰਸਟ ਨੇ ਅੱਗੇ ਜਾਣਕਾਰੀ ਦਿੰਦਿਆਂ ਹੋਇਆ ਦੱਸਿਆ ਕਿ ਪੰਜਾਬ ਮੰਡੀ ਬੋਰਡ ਦੀਆਂ 1907 ਪੱਕੀਆਂ ਮੰਡੀਆਂ ਅਤੇ 826 ਆਰਜੀ ਖਰੀਦ ਕੇਂਦਰਾਂ ਵਿੱਚ ਹੁਣ ਤੱਕ 131.94 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ, ਜਿਸ ਵਿੱਚੋਂ 131.93 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।

ਇਸ ਵਿੱਚੋਂ 124.45 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਸਰਕਾਰੀ ਏਜੰਸੀਆਂ ਵੱਲੋਂ ਅਤੇ 7.48 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਪ੍ਰਾਈਵੇਟ ਪੱਧਰ ਤੇ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚੋਂ 127.22 ਲੱਖ ਮੀਟ੍ਰਿਕ ਟਨ ਕਣਕ ਦੀ ਲਿਫਟਿੰਗ ਹੋ ਚੁੱਕੀ ਹੈ। Wheat Procurement At Final Stage

ਇਹ ਵੀ ਪੜ੍ਹੋ :Land Acquisition Officer : ਗਮਾਡਾ ਦੇ ਲੈਂਡ ਐਕੁਜਿਸ਼ਨ ਅਫ਼ਸਰ ਨੂੰ “ਨੋਡਲ ਅਫ਼ਸਰ ਪੋਲਿੰਗ ਪਰਸੋਨਲ ਵੈਲਫ਼ੇਅਰ” ਵਜੋਂ ਨਿਯੁਕਤ ਕੀਤਾ ਗਿਆ

 

SHARE