ਇਸ ਸਾਲ ਸਰਕਾਰੀ ਏਜੰਸੀਆਂ ਨੇ ਹੁਣ ਤੱਕ 4.3 ਲੱਖ ਮੀਟਰਕ ਟਨ ਕਣਕ ਦੀ ਖਰੀਦ ਕੀਤੀ। 10 ਅਪਰੈਲ ਤੱਕ ਸਰਕਾਰੀ ਏਜੰਸੀਆਂ ਵੱਲੋਂ ਕਣਕ ਦੀ ਕੁੱਲ ਖਰੀਦ ਨੇ ਪਿਛਲੇ ਪੰਜ ਸਾਲਾਂ ਵਿੱਚ ਇਸ ਮਿਤੀ ਤੱਕ ਕਣਕ ਦੀ ਖਰੀਦ ਦੇ ਸਾਰੇ ਰਿਕਾਰਡ ਤੋੜ ਦਿੱਤੇ।
ਪੰਜ ਸਾਲ ਦੇ ਉੱਚ ਪੱਧਰ ‘ਤੇ ਭੁਗਤਾਨ
ਰਿਕਾਰਡ ਪ੍ਰਦਰਸ਼ਨ ਸੁਚੱਜੇ ਪ੍ਰਬੰਧਾਂ ਦਾ ਨਤੀਜਾ
ਇੰਡੀਆ ਨਿਊਜ਼, ਚੰਡੀਗੜ੍ਹ:
ਰਾਜ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਕਣਕ ਦੀ ਆਮਦ ਵਧਣ ਦੇ ਨਾਲ, ਖਰੀਦ ਏਜੰਸੀਆਂ ਨੇ ਇਹ ਯਕੀਨੀ ਬਣਾਉਣ ਲਈ ਆਪਣੇ ਯਤਨ ਤੇਜ਼ ਕਰ ਦਿੱਤੇ ਹਨ ਕਿ ਮੰਡੀ ਦੇ ਕੰਮਕਾਜ ਨੂੰ ਵਧੇਰੇ ਕੁਸ਼ਲਤਾ ਨਾਲ ਨੇਪਰੇ ਚਾੜ੍ਹਿਆ ਜਾਵੇ।
ਸਾਲ 2018 ਵਿੱਚ ਸਭ ਤੋਂ ਵੱਧ 38,019 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਸੀ
ਇਹ ਪ੍ਰਗਟਾਵਾ ਕਰਦਿਆਂ ਅੱਜ ਸਰਕਾਰੀ ਬੁਲਾਰੇ ਨੇ ਦੱਸਿਆ ਕਿ 10 ਅਪਰੈਲ ਤੱਕ ਸਰਕਾਰੀ ਏਜੰਸੀਆਂ ਵੱਲੋਂ ਕਣਕ ਦੀ ਕੁੱਲ ਖਰੀਦ ਨੇ ਪਿਛਲੇ ਪੰਜ ਸਾਲਾਂ ਵਿੱਚ ਇਸ ਮਿਤੀ ਤੱਕ ਕਣਕ ਦੀ ਖਰੀਦ ਦੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਉਨ੍ਹਾਂ ਕਿਹਾ ਕਿ ਇਸ ਸਾਲ ਸਰਕਾਰੀ ਏਜੰਸੀਆਂ (Government agencies) ਨੇ ਹੁਣ ਤੱਕ 4.3 ਲੱਖ ਮੀਟਰਕ ਟਨ ਕਣਕ ਦੀ ਖਰੀਦ ਕੀਤੀ ਹੈ ਜਦੋਂ ਕਿ ਇਸ ਤੋਂ ਪਹਿਲਾਂ ਸਾਲ 2018 ਵਿੱਚ ਸਭ ਤੋਂ ਵੱਧ 38,019 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਸੀ।
138 ਕਰੋੜ ਰੁਪਏ ਦੀ ਰਾਸ਼ੀ ਸਿੱਧੇ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ
ਉਨ੍ਹਾਂ ਅੱਗੇ ਦੱਸਿਆ ਕਿ ਇਸ ਸਾਲ ਰਾਜ ਸਰਕਾਰ ਨੇ ਹੁਣ ਤਕ ਇਹ ਯਕੀਨੀ ਬਣਾਇਆ ਹੈ ਕਿ ਐਮਐਸਪੀ (MSP) ਦੀ 138 ਕਰੋੜ ਰੁਪਏ ਦੀ ਰਾਸ਼ੀ ਸਿੱਧੇ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਹੋ ਗਈ ਹੈ ਜਦੋਂਕਿ ਪਹਿਲਾਂ ਇਹ ਸਭ ਤੋਂ ਵੱਧ ਸਾਲ 2017 ਵਿੱਚ 6.5 ਕਰੋੜ ਰੁਪਏ ਸੀ।
ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ
ਇਨ੍ਹਾਂ ਰਿਕਾਰਡ ਤੋੜ ਅੰਕੜਿਆਂ ਨੂੰ ਸੂਬਾ ਸਰਕਾਰ ਵੱਲੋਂ ਕੀਤੇ ਪੁਖਤਾ ਤੇ ਸੁਚੱਜੇ ਪ੍ਰਬੰਧਾਂ ਦਾ ਨਤੀਜਾ ਦੱਸਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਕਿਸਾਨਾਂ ਦੀ ਮਿਹਨਤ ਦੀ ਕਮਾਈ ਦੀ ਨਿਰਵਿਘਨ ਵਿਕਰੀ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਕਦਮ ਚੁੱਕਦੀ ਰਹੇਗੀ।
Also Read : ਪਾਰਟੀ ਵਿੱਚ ਅਨੁਸ਼ਾਸਨਹੀਣਤਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਵੜਿੰਗ
Connect With Us : Twitter Facebook youtube