ਮੰਡੀਆਂ ਕੱਲ ਸ਼ਾਮ 5 ਵਜੇ ਤੋਂ ਹੋਣਗੀਆਂ ਬੰਦ : ਕਟਾਰੂਚੱਕ Wheat procurement season over

0
248
Wheat procurement season over
Wheat procurement season over
ਇੰਡੀਆ ਨਿਊਜ਼, ਚੰਡੀਗੜ੍ਹ :
Wheat procurement season over ਕਣਕ ਦੀ ਖਰੀਦ ਪ੍ਰਕਿਰਿਆ ਦੇ ਮੁਕੰਮਲ ਹੋਣ ਤੋਂ ਬਾਅਦ, ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਨੇ 13 ਮਈ ਨੂੰ ਸ਼ਾਮ 5 ਵਜੇ ਤੋਂ ਸੂਬੇ ਭਰ ਵਿੱਚ 232 ਨੂੰ ਛੱਡ ਕੇ ਬਾਕੀ ਸਾਰੀਆਂ ਮੰਡੀਆਂ ਨੂੰ ਬੰਦ ਕਰਨ ਦਾ ਫੈਸਲਾ ਕੀਤਾ ਹੈ। ਇਹ ਜਾਣਕਾਰੀ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸਾਂਝੀ ਕੀਤੀ।

ਇਹ ਮੰਡੀਆਂ ਖੁਲਿਆਂ ਰਹਿਣਗੀਆਂ Wheat procurement season over

ਇਸ ਬਾਬਤ ਹੋਰ ਜਾਣਕਾਰੀ ਦਿੰਦਿਆਂ ਮੰਤਰੀ ਨੇ ਦੱਸਿਆ ਕਿ ਉਪਰੋਕਤ 232 ਮੰਡੀਆਂ ਵਿੱਚੋਂ ਬਠਿੰਡਾ ਵਿੱਚ 18, ਮੋਗਾ ਵਿੱਚ 8, ਫਾਜ਼ਿਲਕਾ ਦੀਆਂ 3, ਮਾਨਸਾ ਦੀਆਂ 6, ਫਿਰੋਜ਼ਪੁਰ ਦੀਆਂ 9, ਪਟਿਆਲਾ ਵਿੱਚ 9, ਸੰਗਰੂਰ ’ਚ 10, ਬਰਨਾਲਾ ਵਿੱਚ 13, ਲੁਧਿਆਣਾ ਪੱਛਮੀ ਅਤੇ ਪੂਰਬੀ ਵਿੱਚ 15, ਫਰੀਦਕੋਟ ‘ਚ 4, ਗੁਰਦਾਸਪੁਰ ਵਿੱਚ 11, ਜਲੰਧਰ ‘ਚ 14, ਸ੍ਰੀ ਮੁਕਤਸਰ ਸਾਹਿਬ ‘ਚ 5, ਫਤਿਹਗੜ੍ਹ ਸਾਹਿਬ ਦੀਆਂ 5, ਕਪੂਰਥਲਾ ‘ਚ 8, ਮਲੇਰਕੋਟਲਾ ‘ਚ 4, ਐੱਸ.ਏ.ਐੱਸ. ਨਗਰ ਦੀਆਂ 5, ਰੋਪੜ ਵਿੱਚ 5, ਤਰਨਤਾਰਨ ਵਿੱਚ 21, ਹੁਸ਼ਿਆਰਪੁਰ ਵਿੱਚ 6, ਅੰਮ੍ਰਿਤਸਰ ਵਿੱਚ 45, ਪਠਾਨਕੋਟ ਵਿੱਚ 5 ਅਤੇ ਐੱਸ.ਬੀ.ਐੱਸ. ਨਗਰ ਵਿੱਚ 3 ਮੰਡੀਆਂ ਸ਼ਾਮਲ ਹਨ।
SHARE