ਪਤਨੀ ਦਾ ਕਤਲ ਕਰਨ ਤੋਂ ਬਾਅਦ ਸ਼ਿਕਾਇਤ ਕਰਨ ਥਾਣੇ ਪਹੁੰਚਿਆ ਪਤੀ, ਫੜਿਆ ਗਿਆ

0
79
Wife Murder In Punjab

Wife Murder In Punjab : ਸਮਾਚਾਰ ਪ੍ਰਾਪਤ ਹੋਇਆ ਹੈ ਕਿ ਥਾਣਾ ਮਾਖਾ ਅਧੀਨ ਪੈਂਦੇ ਪਿੰਡ ਕੁਸੂਵਾਲਾ ਦੇ ਵਾਸੀ ਭਜਨ ਸਿੰਘ ਪੁੱਤਰ ਕਰਨੈਲ ਸਿੰਘ ਨੇ ਬੀਤੀ ਦੇਰ ਰਾਤ ਆਪਣੀ ਪਤਨੀ ਊਸ਼ਾ ਰਾਣੀ ਦਾ ਕਤਲ ਕਰ ਦਿੱਤਾ। ਜਾਣਕਾਰੀ ਅਨੁਸਾਰ ਆਪਣੀ ਪਤਨੀ ਦਾ ਕਤਲ ਕਰਨ ਤੋਂ ਬਾਅਦ ਭਜਨ ਸਿੰਘ ਨੇ ਜੋਗੋਵਾਲਾ ਪੁਲੀਸ ਚੌਕੀ ਜਾ ਕੇ ਪੁਲੀਸ ਅਧਿਕਾਰੀਆਂ ਨੂੰ ਦੱਸਿਆ ਕਿ ਉਸ ਦੀ ਪਤਨੀ ਦਾ 3-4 ਅਣਪਛਾਤੇ ਵਿਅਕਤੀਆਂ ਵੱਲੋਂ ਗਲਾ ਘੁੱਟ ਕੇ ਕਤਲ ਕਰ ਦਿੱਤਾ ਗਿਆ ਹੈ। ਭਜਨ ਸਿੰਘ ਜੋਗੇਵਾਲਾ ਨੇ ਥਾਣੇ ਜਾ ਕੇ ਪੁਲੀਸ ਅਧਿਕਾਰੀਆਂ ਨੂੰ ਦੱਸਿਆ ਕਿ ਉਸ ਦੀ ਪਤਨੀ ਦਾ 3-4 ਅਣਪਛਾਤੇ ਵਿਅਕਤੀਆਂ ਵੱਲੋਂ ਗਲਾ ਘੁੱਟ ਕੇ ਕਤਲ ਕਰ ਦਿੱਤਾ ਗਿਆ ਹੈ।

ਸੂਚਨਾ ਮਿਲਦੇ ਹੀ ਜਦੋਂ ਪੁਲਸ ਚੌਕੀ ਜੋਗੇਵਾਲਾ ਦੇ ਪੁਲਸ ਅਧਿਕਾਰੀ ਮੌਕੇ ‘ਤੇ ਪਹੁੰਚੇ ਤਾਂ ਉਨ੍ਹਾਂ ਦੇਖਿਆ ਕਿ ਊਸ਼ਾ ਰਾਣੀ ਦੇ ਕਤਲ ਦਾ ਮਾਮਲਾ ਕੁਝ ਸ਼ੱਕੀ ਨਜ਼ਰ ਆ ਰਿਹਾ ਹੈ। ਜਦੋਂ ਪੁਲੀਸ ਅਧਿਕਾਰੀਆਂ ਨੇ ਇਸ ਕਤਲ ਦੀ ਸਖ਼ਤੀ ਨਾਲ ਜਾਂਚ ਕੀਤੀ ਤਾਂ ਭਜਨ ਸਿੰਘ ਨੇ ਆਪਣੀ ਪਤਨੀ ਦਾ ਕਤਲ ਕਰਨ ਦੀ ਗੱਲ ਕਬੂਲੀ। ਪੁਲੀਸ ਵੱਲੋਂ ਭਜਨ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਲਾਸ਼ ਕਬਜ਼ੇ ਵਿੱਚ ਲੈ ਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

Also Read : ਗਿਆਨੀ ਰਘੁਬੀਰ ਸਿੰਘ ਬਣੇ ਅਕਾਲ ਤਖ਼ਤ ਦੇ ਨਵੇਂ ਜਥੇਦਾਰ, ਵਿਵਾਦਾਂ ਵਿਚਾਲੇ ਗਿਆਨੀ ਹਰਪ੍ਰੀਤ ਸਿੰਘ ਨੇ ਆਪਣੀ ਮਰਜ਼ੀ ਨਾਲ ਛੱਡਿਆ ਅਹੁਦਾ

Also Read : CMS ਕੰਪਨੀ ਦਾ ਡਰਾਈਵਰ ਨਿਕਲਿਆ ਮਾਸਟਰਮਾਈਂਡ, ਲੁਧਿਆਣਾ ‘ਚ 8 ਕਰੋੜ ਦੀ ਲੁੱਟ ਦੀ ਗੁੱਥੀ ਸੁਲਝੀ

Also Read : CM ਮਾਨ ਦੀ ਅੱਜ ਕੇਂਦਰੀ ਮੰਤਰੀ ਪੁਰੀ ਨਾਲ ਹੋਵੇਗੀ ਮੀਟਿੰਗ, ਇਨ੍ਹਾਂ ਵਿਕਾਸ ਕਾਰਜਾਂ ‘ਤੇ ਹੋਵੇਗੀ ਚਰਚਾ

Connect With Us : Twitter Facebook
SHARE