ਗੁਜਰਾਤ ਵਿੱਚ ਬਦਲਾਅ ਦੀਆਂ ਹਵਾਵਾਂ ਚੱਲ ਰਹੀਆਂ ਹਨ ਤੇ ਲੋਕ ਸਫ਼ਲਤਾ ਦੀ ਨਵੀਂ ਇਬਾਰਤ ਲਿਖਣ ਲਈ ਕਾਹਲੇ: ਮੁੱਖ ਮੰਤਰੀ

0
162
Winds of change are blowing in Gujarat, Gujarat is facing a very serious agricultural crisis, the condition of schools and hospitals is bad, Anti-corruption helpline launched
Winds of change are blowing in Gujarat, Gujarat is facing a very serious agricultural crisis, the condition of schools and hospitals is bad, Anti-corruption helpline launched
  • ਕਾਂਗਰਸ ਤੇ ਭਾਜਪਾ ਨੂੰ ਇੱਕੋ ਸਿੱਕੇ ਦੇ ਦੋ ਪਾਸੇ ਦੱਸਿਆ
  • ਪੰਜਾਬ ਵਿੱਚ ਕਰੀਬ 50 ਲੱਖ ਘਰਾਂ ਨੂੰ ਸਤੰਬਰ ਮਹੀਨੇ ਦਾ ਜ਼ੀਰੋ ਬਿਜਲੀ ਬਿੱਲ ਆਇਆ: ਭਗਵੰਤ ਮਾਨ

ਰਾਜਕੋਟ (ਗੁਜਰਾਤ), INDIA NEWS (Winds of change are blowing in Gujarat): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਗੁਜਰਾਤ ਵਿੱਚ ਬਦਲਾਅ ਦੀਆਂ ਹਵਾਵਾਂ ਚੱਲ ਰਹੀਆਂ ਹਨ ਅਤੇ ਸੂਬੇ ਦੇ ਲੋਕ ਚੋਣਾਂ ਮਗਰੋਂ ਸਫ਼ਲਤਾ ਦੀਆਂ ਨਵੀਆਂ ਕਹਾਣੀਆਂ ਲਿਖਣਗੇ।

 

ਗਊਆਂ ਦੀ ਸੰਭਾਲ ਦੀ ਗਰੰਟੀ ਦਿੰਦਿਆਂ ਮੀਡੀਆ ਨਾਲ ਗੱਲਬਾਤ ਕਰਦਿਆਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਹਾਜ਼ਰੀ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਗੁਜਰਾਤ ਦੇ ਲੋਕ ਵੀ ਉਨ੍ਹਾਂ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ, ਜਿਹੜੀਆਂ 2022 ਦੀਆਂ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਲੋਕ ਵੀ ਭੁਗਤ ਚੁੱਕੇ ਹਨ।

 

ਗੁਜਰਾਤ ਦੇ ਲੋਕ ਵੀ ਉਨ੍ਹਾਂ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ, ਜਿਹੜੀਆਂ 2022 ਦੀਆਂ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਲੋਕ ਵੀ ਭੁਗਤ ਚੁੱਕੇ ਹਨ

ਉਨ੍ਹਾਂ ਕਿਹਾ ਕਿ ਗੁਜਰਾਤ ਬੇਹੱਦ ਗੰਭੀਰ ਖੇਤੀਬਾੜੀ ਸੰਕਟ ਦਾ ਸਾਹਮਣਾ ਕਰ ਰਿਹਾ ਹੈ, ਸਕੂਲਾਂ ਤੇ ਹਸਪਤਾਲਾਂ ਦੀ ਹਾਲਤ ਖ਼ਰਾਬ ਹੈ ਅਤੇ ਸੜਕਾਂ ਬਦਤਰ ਹਾਲਤ ਵਿੱਚ ਹਨ। 2022 ਦੀਆਂ ਚੋਣਾਂ ਤੋਂ ਪਹਿਲਾਂ ਪੰਜਾਬ ਵਿੱਚ ਵੀ ਇਹੋ ਹਾਲਾਤ ਸਨ। ਭਗਵੰਤ ਮਾਨ ਨੇ ਕਿਹਾ ਕਿ ਹਾਲਾਤ ਤਾਂ ਹੀ ਬਦਲ ਸਕਦੇ ਹਨ, ਜੇ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਸੱਤਾ ਵਿੱਚ ਆਏਗੀ।

 

ਕਾਂਗਰਸ ਤੇ ਭਾਜਪਾ ਦੀ ਆਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਦੋਵੇਂ ਪਾਰਟੀਆਂ ਇੱਕੋ ਸਿੱਕੇ ਦੇ ਦੋ ਪਹਿਲੂ ਹਨ। ਉਨ੍ਹਾਂ ਕਿਹਾ ਕਿ ‘ਅਪਰੇਸ਼ਨ ਲੋਟਸ’ ਦੀ ਸਭ ਤੋਂ ਵੱਡੀ ਪੀੜਤ ਹੋਣ ਦੇ ਬਾਵਜੂਦ ਕਾਂਗਰਸ ਸੂਬਾਈ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਦੌਰਾਨ ਭਾਜਪਾ ਦੇ ਇਸ ਜਮਹੂਰੀਅਤ ਵਿਰੋਧੀ ਸਟੈਂਡ ਦੀ ਹਮਾਇਤ ਕਰ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਪਹਿਲਾਂ ਕਾਂਗਰਸ (ਆਈ) ਸੀ ਪਰ ਹੁਣ ਇਹ ਕਾਂਗਰਸ (ਭਾਜਪਾ) ਬਣ ਚੁੱਕੀ ਹੈ ਕਿਉਂਕਿ ਦੋਵਾਂ ਪਾਰਟੀਆਂ ਨੇ ਲੋਕਾਂ ਨੂੰ ਅਤੇ ਸੂਬੇ ਦੇ ਅਸਾਸਿਆਂ ਨੂੰ ਲੁੱਟਣ ਲਈ ਹੱਥ ਮਿਲਾ ਲਿਆ ਹੈ।

 

Winds of change are blowing in Gujarat, Gujarat is facing a very serious agricultural crisis, the condition of schools and hospitals is bad, Anti-corruption helpline launched
Winds of change are blowing in Gujarat, Gujarat is facing a very serious agricultural crisis, the condition of schools and hospitals is bad, Anti-corruption helpline launched

ਪੰਜਾਬ ਵਿੱਚ ਆਮ ਆਦਮੀ ਸਰਕਾਰ ਦੀਆਂ ਮਿਸਾਲੀ ਪਹਿਲਕਦਮੀਆਂ ਗਿਣਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਹਿਲੀ ਜੁਲਾਈ ਤੋਂ ਪੰਜਾਬ ਸਰਕਾਰ ਹਰੇਕ ਬਿੱਲ ਉਤੇ ਲੋਕਾਂ ਨੂੰ 600 ਯੂਨਿਟ ਬਿਜਲੀ ਮੁਫ਼ਤ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਦੇ ਨਤੀਜੇ ਵਜੋਂ ਕੁੱਲ 72.66 ਲੱਖ ਵਿੱਚੋਂ ਲਗਭਗ 50 ਲੱਖ ਘਰਾਂ ਨੂੰ ਸਤੰਬਰ ਮਹੀਨੇ ਦਾ ਬਿਜਲੀ ਦਾ ਬਿੱਲ ਜ਼ੀਰੋ ਆਇਆ ਹੈ, ਜੋ ਕੁੱਲ ਗਿਣਤੀ ਦਾ 68.81 ਫੀਸਦੀ ਬਣਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸੇ ਤਰ੍ਹਾਂ ਪਿਛਲੇ ਛੇ ਮਹੀਨਿਆਂ ਵਿੱਚ ਹੁਣ ਤੱਕ 17 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮੁਹੱਈਆਂ ਕੀਤੀਆਂ ਗਈਆਂ ਹਨ।

 

ਪੰਜਾਬ ਵਿੱਚ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਦੀ ਸ਼ੁਰੂਆਤ ਕੀਤੀ

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਉਨ੍ਹਾਂ ਦੀ ਸਰਕਾਰ, ਨੌਕਰੀਆਂ ਵਿੱਚ ਦਮਨਕਾਰੀ ਠੇਕੇਦਾਰੀ ਪ੍ਰਣਾਲੀ ਵਿਰੁੱਧ ਹੈ, ਜਿਸ ਕਾਰਨ ਸੂਬੇ ਵਿੱਚ 30 ਹਜ਼ਾਰ ਤੋਂ ਵੱਧ ਠੇਕੇ ਉਤੇ ਰੱਖੇ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਪੱਕਾ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਦੀ ਸ਼ੁਰੂਆਤ ਕੀਤੀ ਹੈ, ਜਿਸ ਦੀ ਮਦਦ ਨਾਲ ਭ੍ਰਿਸ਼ਟ ਤੱਤਾਂ ਨੂੰ ਸਲਾਖਾਂ ਪਿੱਛੇ ਸੁੱਟਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਇਮਾਨਦਾਰ ਸਰਕਾਰ ਹੀ ਅਜਿਹੀਆਂ ਮਿਸਾਲੀ ਤੇ ਲੋਕ ਪੱਖੀ ਪਹਿਲਕਦਮੀਆਂ ਕਰ ਸਕਦੀ ਹੈ।

 

ਮੁੱਖ ਮੰਤਰੀ ਨੇ ਕਿਹਾ ਕਿ ਬੇਸਹਾਰਾ ਪਸ਼ੂਆਂ ਦੀ ਸਮੱਸਿਆ ਨਾਲ ਵਧੀਆ ਤਰੀਕੇ ਨਾਲ ਸਿੱਝਣ ਲਈ ਸੂਬਾ ਸਰਕਾਰ ਨੇ ਗਊ ਸੇਵਾ ਕਮਿਸ਼ਨ ਨੂੰ ਮਜ਼ਬੂਤ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਦਾ ਉਦੇਸ਼ ਜਿੱਥੇ ਇਕ ਪਾਸੇ ਬੇਸਹਾਰਾ ਪਸ਼ੂਆਂ ਦੀ ਹਾਦਸਿਆਂ ਵਿੱਚ ਜਾਂਦੀ ਜਾਨ ਬਚਾਉਣਾ ਹੈ, ਉਥੇ ਦੂਜੇ ਪਾਸੇ ਗਊਆਂ ਦੀ ਸਾਂਭ-ਸੰਭਾਲ ਯਕੀਨੀ ਬਣਾਉਣਾ ਹੈ। ਭਗਵੰਤ ਮਾਨ ਨੇ ਕਿਹਾ ਕਿ ਗਊਆਂ ਦੀ ਭਲਾਈ ਲਈ ਗਊ ਸੈੱਸ ਦੀ ਤਰਕਸੰਗਤ ਵਰਤੋਂ ਯਕੀਨੀ ਬਣਾਉਣ ਦੀਆਂ ਕੋਸ਼ਿਸ਼ਾਂ ਚੱਲ ਰਹੀਆਂ ਹਨ।

 

 

ਇਹ ਵੀ ਪੜ੍ਹੋ: ਪੰਜਾਬ ਦੇ ਜੋੜੇ ਨੂੰ ਮੌਤ ਇਸ ਤਰਾਂ ਖਿੱਚ ਲਿਆਈ ਹਰਿਆਣਾ

ਇਹ ਵੀ ਪੜ੍ਹੋ: ਪੰਜਾਬ ਵਿਧਾਨ ਸਭਾ ਦਾ ਸੈਸ਼ਨ ਸੋਮਵਾਰ ਤੱਕ ਮੁਲਤਵੀ

ਸਾਡੇ ਨਾਲ ਜੁੜੋ :  Twitter Facebook youtube

SHARE