ਦਿਨੇਸ਼ ਮੌਦਗਿਲ, Ludhiana News : ਦੇਸ਼ ਵਿੱਚ ਵੱਧ ਰਹੀ ਮਹਿੰਗਾਈ ਦੇ ਵਿਰੋਧ ਵਿੱਚ ਅੱਜ ਜ਼ਿਲ੍ਹਾ ਮਹਿਲਾ ਕਾਂਗਰਸ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਮਹਿਲਾ ਕਾਂਗਰਸ ਵਰਕਰਾਂ ਨੇ ਚੌਕ ਘੰਟਾਘਰ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਮਹਿਲਾ ਕਾਂਗਰਸੀ ਵਰਕਰਾਂ ਨੇ ਗੈਸ ਸਿਲੰਡਰਾਂ ਦੇ ਕੱਟ ਆਊਟ ਅਤੇ ਪੋਸਟਰ ਲੈ ਕੇ ਪ੍ਰਦਰਸ਼ਨ ਕੀਤਾ। ਔਰਤਾਂ ਨੇ ਪਲੇਟਾਂ ਵਜਾ ਕੇ ਕੇਂਦਰ ਸਰਕਾਰ ਨੂੰ ਨੀਂਦ ਤੋਂ ਜਗਾਉਣ ਦੀ ਕੋਸ਼ਿਸ਼ ਕੀਤੀ।
ਅੱਜ ਆਮ ਆਦਮੀ ਬੇਹੱਦ ਪ੍ਰੇਸ਼ਾਨ : ਮਨੀਸ਼ਾ ਕਪੂਰ
ਇਸ ਮੌਕੇ ‘ਤੇ ਜ਼ਿਲ੍ਹਾ ਮਹਿਲਾ ਕਾਂਗਰਸ ਦੀ ਪ੍ਰਧਾਨ ਮਨੀਸ਼ਾ ਕਪੂਰ ਨੇ ਕਿਹਾ ਕਿ ਦੇਸ਼ ਵਿੱਚ ਵੱਧ ਰਹੀ ਮਹਿੰਗਾਈ ਕਾਰਨ ਅੱਜ ਆਮ ਆਦਮੀ ਬੇਹੱਦ ਪ੍ਰੇਸ਼ਾਨ ਹੈ l ਰਸੋਈ ਗੈਸ ਦੇ ਰੇਟ ਲਗਾਤਾਰ ਵਧ ਰਹੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਦੀ ਕੇਂਦਰ ਸਰਕਾਰ ਵੱਲੋਂ ਕੀਤੀ ਜਾ ਰਹੀ ਮਹਿੰਗਾਈ ਨੂੰ ਦੇਖਦਿਆਂ ਲੋਕਾਂ ਦਾ ਜਿਊਣਾ ਮੁਸ਼ਕਲ ਹੋ ਗਿਆ ਹੈ। ਵਧਦੀ ਮਹਿੰਗਾਈ ਦੇ ਅਸਰ ਨੇ ਉਨ੍ਹਾਂ ਨੂੰ ਹਿਲਾ ਕੇ ਰੱਖ ਦਿੱਤਾ ਹੈ। ਲੋਕ ਕੇਂਦਰ ਸਰਕਾਰ ਦੀ ਇਸ ਮਨਮਾਨੀ ਨੂੰ ਜਾਰੀ ਨਹੀਂ ਰਹਿਣ ਦੇਣਗੇ।
ਮਨੀਸ਼ਾ ਨੇ ਕਿਹਾ ਕਿ ਕੇਂਦਰ ਸਰਕਾਰ ਹਰ ਰੋਜ਼ ਘਰੇਲੂ ਵਸਤਾਂ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਕਰ ਰਹੀ ਹੈ। ਹੁਣ ਲੋਕ ਕੇਂਦਰ ਸਰਕਾਰ ਦੀ ਮਰਜ਼ੀ ਨਹੀਂ ਚੱਲਣ ਦੇਣਗੇ। ਮਨੀਸ਼ਾ ਨੇ ਕਿਹਾ ਕਿ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ ਨੂੰ ਇਸ ਮਹਿੰਗਾਈ ਦਾ ਖਮਿਆਜ਼ਾ ਭੁਗਤਣਾ ਪਵੇਗਾ ਅਤੇ ਜਨਤਾ ਇਨ੍ਹਾਂ ਨੂੰ ਮੂੰਹ ਤੋੜਵਾਂ ਜਵਾਬ ਦੇ ਕੇ ਸੱਤਾ ਤੋਂ ਬਾਹਰ ਦਾ ਰਸਤਾ ਦਿਖਾਉਣ।
ਇਹ ਵੀ ਪੜੋ : ਸੂਬੇ ਦੇ ਸਾਬਕਾ ਸਿਹਤ ਮੰਤਰੀ ਨੂੰ ਮਿਲੀ ਰੈਗੂਲਰ ਜ਼ਮਾਨਤ
ਇਹ ਵੀ ਪੜੋ : ਉਤਰਾਖੰਡ ‘ਚ ਪੰਜਾਬ ਦੇ ਸੈਲਾਨੀਆਂ ਨਾਲ ਹਾਦਸਾ, 9 ਦੀ ਮੌਤ
ਸਾਡੇ ਨਾਲ ਜੁੜੋ : Twitter Facebook youtube