ਰੱਖ ਬਾਗ ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ‘ਚ ਲਗਾਏ ਬੂਟੇ World Earth Day Celebrated in Ludhiana

0
217
World Earth Day Celebrated in Ludhiana

World Earth Day Celebrated in Ludhiana

ਦਿਨੇਸ਼ ਮੌਦਗਿਲ, ਲੁਧਿਆਣਾ:

World Earth Day Celebrated in Ludhiana ਵਿਸ਼ਵ ਧਰਤੀ ਦਿਵਸ ਮੌਕੇ ਡਿਪਟੀ ਕਮਿਸ਼ਨਰ ਲੁਧਿਆਣਾ ਸੁਰਭੀ ਮਲਿਕ ਨੇ ਸਹਯੋਗੀਆਂ ਨਾਲ ਅੱਜ ਸਥਾਨਕ ਰੱਖ ਬਾਗ ਅਤੇ ਜ਼ਿਲ੍ਹਾ ਪ੍ਰਸ਼ਾਸ਼ਨਿਕ ਕੰਪਲੈਕਸ ਵਿਖੇ ਬੂਟੇ ਲਗਾਏ। ਇਸ ਮੌਕੇ ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰ ਅਤੇ ਆਲੇ-ਦੁਆਲੇ ਵੱਧ ਤੋਂ ਵੱਧ ਬੂਟੇ ਲਗਾਉਣ ਤਾਂ ਜੋ ਅਸੀਂ ਸਾਰੇ ਸਾਫ਼ ਸੁਥਰੇ ਵਾਤਾਵਰਨ ਵਿੱਚ ਸਾਹ ਲੈ ਸਕੀਏ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਮਿਤ ਕੁਮਾਰ ਪੰਚਾਲ, ਐਸਡੀਐਮਜ਼ ਗੁਰਬੀਰ ਸਿੰਘ ਕੋਹਲੀ ਅਤੇ ਵਨੀਤ ਕੁਮਾਰ, ਆਈਏਐਸ (ਅੰਡਰ ਟਰੇਨਿੰਗ) ਡਾ. ਹਰਜਿੰਦਰ ਸਿੰਘ, ਡਵੀਜ਼ਨਲ ਜੰਗਲਾਤ ਅਫ਼ਸਰ ਹਰਭਜਨ ਸਿੰਘ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।

ਰੁੱਖ ਲਗਾਉਣ ਦੀ ਮੁਹਿੰਮ ਦਾ ਉਦੇਸ਼ World Earth Day Celebrated in Ludhiana

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਰੁੱਖ ਲਗਾਉਣ ਦੀ ਮੁਹਿੰਮ ਦਾ ਇੱਕੋ ਇੱਕ ਉਦੇਸ਼ ਰੁੱਖ ਲਗਾ ਕੇ ਜ਼ਿਲ੍ਹੇ ਵਿੱਚ ਵੱਧ ਤੋਂ ਵੱਧ ਹਰਿਆਵਲ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਵਾਤਾਵਰਨ ਪ੍ਰਦੂਸ਼ਣ ਨੂੰ ਰੋਕਣ ਲਈ ਅਜਿਹੀਆਂ ਮੁਹਿੰਮਾਂ ਸਮੇਂ ਦੀ ਲੋੜ ਹੈ। ਇਸ ਨੇਕ ਕਾਰਜ਼ ਵਿੱਚ ਲੋਕਾਂ ਦੇ ਸਹਿਯੋਗ ਦੀ ਮੰਗ ਕਰਦਿਆਂ ਉਨ੍ਹਾਂ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਦੀ ਭਲਾਈ ਲਈ ਬੂਟੇ ਲਗਾਉਣ ਅਤੇ ਉਨ੍ਹਾਂ ਦੀ ਸੰਭਾਲ ਕਰਨ ਦਾ ਸੱਦਾ ਦਿੱਤਾ। ਬਾਅਦ ਵਿੱਚ, ਉਨ੍ਹਾ ਜ਼ਿਲ੍ਹਾ ਪ੍ਰਸ਼ਾਸ਼ਕੀ ਕੰਪਲੈਕਸ ਲੁਧਿਆਣਾ ਵਿਖੇ ਵਸਨੀਕਾਂ ਨੂੰ ਬੂਟੇ ਵੀ ਵੰਡੇ।

Also Read : ਸਿੱਖਿਆ ਵਿਭਾਗ ਸਾਡੀ ਸਰਕਾਰ ਦਾ ਤਰਜੀਹੀ ਖੇਤਰ Education Minister visits school

Connect With Us : Twitter Facebook youtube

 

SHARE