ਯੂਥ ਕਾਂਗਰਸ ਦਾ ਪ੍ਰਦਰਸ਼ਨ, ਪੁਲਿਸ ਨਾਲ ਧੱਕਾਮੁੱਕੀ

0
193
Youth Congress protest in Ludhiana
Youth Congress protest in Ludhiana

ਦਿਨੇਸ਼ ਮੌਦਗਿਲ, Ludhiana (Youth Congress protest in Ludhiana):  ਲੁਧਿਆਣਾ ਯੂਥ ਕਾਂਗਰਸ ਵੱਲੋਂ ਦੇਸ਼ ਵਿੱਚ ਵੱਧ ਰਹੀ ਮਹਿੰਗਾਈ ਦੇ ਖਿਲਾਫ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ ਅਤੇ ਮੋਦੀ ਸਰਕਾਰ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਦੌਰਾਨ ਯੂਥ ਕਾਂਗਰਸ ਦੇ ਵਰਕਰ ਭਾਜਪਾ ਦਫ਼ਤਰ ਦਾ ਘਿਰਾਓ ਕਰਨ ਲਈ ਆ ਗਏ ਅਤੇ ਪੁਲਿਸ ਨੇ ਬੈਰੀਕੇਡ ਲਾ ਕੇ ਭਾਜਪਾ ਦਫ਼ਤਰ ਨੂੰ ਜਾਣ ਵਾਲੀ ਸੜਕ ’ ਨੂੰ ਬਲਾੱਕ ਕਰ ਦਿੱਤਾ।

Youth Congress protest in Ludhiana
Youth Congress protest in Ludhiana

ਇਸ ਤੋਂ ਬਾਅਦ ਪੁਲਿਸ ਨੇ ਕਾਂਗਰਸੀ ਵਰਕਰਾਂ ਨੂੰ ਅੱਗੇ ਵਧਣ ਤੋਂ ਰੋਕ ਦਿੱਤਾ, ਜਿਸ ਕਾਰਨ ਪੁਲਿਸ ਤੇ ਕਾਂਗਰਸੀ ਵਰਕਰਾਂ ਵਿਚਾਲੇ ਜ਼ਬਰਦਸਤ ਧੱਕਾਮੁੱਕੀ ਹੋ ਗਈ। ਇਸ ਦੌਰਾਨ ਯੂਥ ਕਾਂਗਰਸੀ ਵਰਕਰਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਕਾਂਗਰਸੀ ਆਗੂਆਂ ਨੇ ਕਿਹਾ ਕਿ ਅੱਜ ਦੇਸ਼ ਅੰਦਰ ਮਹਿੰਗਾਈ ਨੇ ਆਮ ਲੋਕਾਂ ਦਾ ਲੱਕ ਤੋੜ ਕੇ ਰੱਖ ਦਿੱਤਾ ਹੈ ਅਤੇ ਗੈਸ ਸਿਲੰਡਰ ਸਮੇਤ ਵੱਖ-ਵੱਖ ਖਾਣ-ਪੀਣ ਦੀਆਂ ਵਸਤੂਆਂ ਦੀਆਂ ਵਧ ਰਹੀਆਂ ਕੀਮਤਾਂ ਕਾਰਨ ਗਰੀਬ ਆਦਮੀ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਇਹ ਵੀ ਪੜ੍ਹੋ:  ਬਿਜਲੀ ਸੋਧ ਬਿੱਲ ਰਾਜਾਂ ਦੇ ਅਧਿਕਾਰਾਂ ‘ਤੇ ਹਮਲਾ: ਭਗਵੰਤ ਮਾਨ

ਸਾਡੇ ਨਾਲ ਜੁੜੋ : Twitter Facebook youtube

SHARE