ਵੱਡੀ ਵਾਰਦਾਤ ਨੂੰ ਅੰਜਾਮ ਦੇਣ ਵਾਲਾ ਸੀ ਬੰਬੀਹਾ ਗੈਂਗ, ਪ੍ਰੋਡਕਸ਼ਨ ਵਾਰੰਟ ‘ਤੇ ਆਏ ਗੈਂਗਸਟਰ ਦਾ ਖੁਲਾਸਾ

0
122
Bambiha Gangster in Custody

ਫਰੀਦਕੋਟ Bambiha Gangster in Custody : ਨਸ਼ਾ ਤਸਕਰੀ ਦੇ ਮਾਮਲੇ ‘ਚ ਫਿਰੋਜ਼ਪੁਰ ਜੇਲ ਤੋਂ ਪ੍ਰੋਡਕਸ਼ਨ ਵਾਰੰਟ ‘ਤੇ ਫਰੀਦਕੋਟ ਲਿਆਂਦੇ ਅੰਡਰ ਟਰਾਇਲ ਸ਼ੂਟਰ ਅਜੇ ਫਰੀਦਕੋਟੀਆ ਤੋਂ ਪੁੱਛਗਿੱਛ ਦੌਰਾਨ ਕਈ ਵੱਡੇ ਖੁਲਾਸੇ ਹੋਏ ਹਨ। ਜਾਣਕਾਰੀ ਅਨੁਸਾਰ ਜ਼ਿਲ੍ਹਾ ਪੁਲੀਸ ਨੇ ਮੁਲਜ਼ਮ ਸ਼ੂਟਰ ਅਜੇ ਫਰੀਦਕੋਟੀਆ ਦੇ ਇਸ਼ਾਰੇ ’ਤੇ ਵੱਡੀ ਮਾਤਰਾ ਵਿੱਚ ਹਥਿਆਰ ਬਰਾਮਦ ਕੀਤੇ ਹਨ।

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਜ਼ਿਲ੍ਹੇ ਦੇ ਸੀਨੀਅਰ ਪੁਲੀਸ ਕਪਤਾਨ ਹਰਜੀਤ ਸਿੰਘ ਨੇ ਦੱਸਿਆ ਕਿ ਮੁਲਜ਼ਮ ਨੇ ਕਬੂਲ ਕੀਤਾ ਹੈ ਕਿ ਉਹ ਬੰਬੀਹਾ ਗਰੁੱਪ ਨਾਲ ਸਬੰਧਤ ਹੈ ਅਤੇ ਪਿਛਲੇ ਕਾਫੀ ਸਮੇਂ ਤੋਂ ਇਸ ਕਤਲ ਨੂੰ ਅੰਜਾਮ ਦੇਣ ਲਈ ਹਥਿਆਰ ਛੁਪਾ ਰਿਹਾ ਸੀ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਦੀ ਨਿਸ਼ਾਨਦੇਹੀ ‘ਤੇ 2 ਪਿਸਤੌਲ ਦੇਸੀ 32 ਬੋਰ ਸਮੇਤ 6 ਜਿੰਦਾ ਕਾਰਤੂਸ, 1 ਦੇਸੀ ਕੱਟਾ 12 ਬੋਰ ਸਮੇਤ 2 ਜਿੰਦਾ ਕਾਰਤੂਸ ਅਤੇ 1 ਦੇਸੀ ਕੱਟਾ 315 ਬੋਰ ਬਰਾਮਦ ਕੀਤਾ ਗਿਆ ਹੈ।

SHARE