होम / ਪੰਜਾਬ / Moga Police ਵੱਲੋਂ ਅਪਰਾਧੀ ਨੂੰ ਪੁਲਿਸ ਹਿਰਾਸਤ ਵਿੱਚੋਂ ਭਜਾਉਣ ਲਈ ਗੈਂਗਸਟਰਾਂ ਦੀ ਕੋਸ਼ਿਸ਼ ਨੂੰ ਕੀਤਾ ਨਾਕਾਮ

Moga Police ਵੱਲੋਂ ਅਪਰਾਧੀ ਨੂੰ ਪੁਲਿਸ ਹਿਰਾਸਤ ਵਿੱਚੋਂ ਭਜਾਉਣ ਲਈ ਗੈਂਗਸਟਰਾਂ ਦੀ ਕੋਸ਼ਿਸ਼ ਨੂੰ ਕੀਤਾ ਨਾਕਾਮ

BY: • LAST UPDATED : November 16, 2021, 11:57 am IST
Moga Police ਵੱਲੋਂ ਅਪਰਾਧੀ ਨੂੰ ਪੁਲਿਸ ਹਿਰਾਸਤ ਵਿੱਚੋਂ ਭਜਾਉਣ ਲਈ ਗੈਂਗਸਟਰਾਂ ਦੀ ਕੋਸ਼ਿਸ਼ ਨੂੰ ਕੀਤਾ ਨਾਕਾਮ
ਚੰਡੀਗੜ੍ਹ/ਮੋਗਾ:
Moga Police ਵੱਲੋਂ ਸੋਮਵਾਰ ਨੂੰ ਮੋਗਾ ਦੇ ਜ਼ਿਲ੍ਹਾ ਅਦਾਲਤੀ ਕੰਪਲੈਕਸ ਦੇ ਬਾਹਰੋਂ ਇੱਕ ਅਪਰਾਧੀ ਨੂੰ ਪੁਲਿਸ ਹਿਰਾਸਤ ਵਿੱਚੋਂ ਭਜਾਉਣ ਦੀ ਕੋਸ਼ਿਸ਼ ਕਰਨ ਵਾਲੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਮੋਗਾ ਪੁਲਸ ਨੇ ਮੋਗਾ ਦੇ ਹਰਜਿੰਦਰ ਸਿੰਘ ਉਰਫ ਰਾਜੂ ਨੂੰ ਪੇਸ਼ੀ ਲਈ ਅਦਾਲਤ ‘ਚ ਪੇਸ਼ ਕਰਨਾ ਸੀ। ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅਮਨਦੀਪ ਸਿੰਘ ਉਰਫ਼ ਜੱਜੀ (24) ਵਾਸੀ ਮੋਗਾ ਅਤੇ ਜਸਪ੍ਰੀਤ ਸਿੰਘ ਉਰਫ਼ ਪ੍ਰੀਤ (31) ਵਾਸੀ ਫ਼ਰੀਦਕੋਟ ਵਜੋਂ ਹੋਈ ਹੈ। ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ‘ਚੋਂ ਇੱਕ .32 ਬੋਰ ਦਾ ਰਿਵਾਲਵਰ ਅਤੇ 6 ਜਿੰਦਾ ਕਾਰਤੂਸ ਸਮੇਤ ਇੱਕ ਮੋਟਰਸਾਈਕਲ ਵੀ ਬਰਾਮਦ ਕੀਤਾ ਹੈ।

Moga Police ਨੇ ਭਰੋਸੇਯੋਗ ਸੂਹ ਮਿਲਣ ਤੇ  ਸਫਲਤਾ ਹਾਸਲ ਕੀਤੀ

ਵੇਰਵੇ ਸਾਂਝੇ ਕਰਦਿਆਂ ਸੀਨੀਅਰ ਪੁਲਿਸ ਕਪਤਾਨ (ਐਸਐਸਪੀ) ਮੋਗਾ ਐਸਐਸ ਮੰਡ ਨੇ ਦੱਸਿਆ ਕਿ ਭਰੋਸੇਯੋਗ ਸੂਹ ਮਿਲਣ ਉਪਰੰਤ ਸੀਆਈਏ ਮੋਗਾ ਦੀਆਂ ਪੁਲਿਸ ਟੀਮਾਂ ਨੇ ਦੋਵਾਂ ਮੁਲਜ਼ਮਾਂ ਨੂੰ ਪੁਲਿਸ ਹਿਰਾਸਤ ‘ਚੋਂ ਅਪਰਾਧੀ ਨੂੰ ਭਜਾਉਣ ਤੋਂ ਪਹਿਲਾਂ ਹੀ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ।

 

Moga Police ਮੁਲਜ਼ਮਾਂ ਨੇ ਖੁਲਾਸਾ ਕੀਤਾ

ਐਸਐਸਪੀ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਨੇ ਖੁਲਾਸਾ ਕੀਤਾ ਹੈ ਕਿ ਫਰੀਦਕੋਟ ਦੇ ਜਸਪ੍ਰੀਤ ਸਿੰਘ ਉਰਫ ਜੱਸੀ, ਜੋ ਕਿ ਇਸ ਸਮੇਂ ਫਰੀਦਕੋਟ ਜੇਲ ਵਿੱਚ ਹੈ, ਨੇ ਉਨ੍ਹਾਂ ਨੂੰ ਹਰਜਿੰਦਰ ਨੂੰ ਪੁਲਿਸ ਹਿਰਾਸਤ ਵਿੱਚੋਂ ਭਜਾਉਣ ਵਿੱਚ ਮਦਦ ਕਰਨ ਦਾ ਕੰਮ ਸੌਂਪਿਆ ਸੀ। ਐਸਐਸਪੀ ਨੇ ਅੱਗੇ ਦੱਸਿਆ ਕਿ ਉਹ ਸਾਰੇ ਗੈਂਗਸਟਰ ਸਤਿੰਦਰ ਬਰਾੜ ਉਰਫ ਗੋਲਡੀ ਬਰਾੜ ਦੇ ਕਰੀਬੀ ਹਨ ਜੋ ਇਸ ਸਮੇਂ ਕੈਨੇਡਾ ਵਿੱਚ ਰਹਿ ਰਿਹਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸਾਰੇ ਮੁਲਜ਼ਮਾਂ ਵਿਰੁੱਧ ਪਹਿਲਾਂ ਹੀ ਵੱਖ-ਵੱਖ ਅਪਰਾਧਿਕ ਮਾਮਲੇ ਦਰਜ ਹਨ।

 

Tags:

Moga Police

Get Current Updates on, India News, India News sports, India News Health along with India News Entertainment, and Headlines from India and around the world.

ADVERTISEMENT

लेटेस्ट खबरें

ADVERTISEMENT